ਗੁੰਡਾਗਰਦੀ ਦਾ ਨੰਗਾ ਨਾਚ, ਨਕਾਬਪੋਸ਼ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨੌਜਵਾਨ ''ਤੇ ਕੀਤਾ ਹਮਲਾ

04/25/2022 11:37:21 AM

ਮਲਸੀਆਂ (ਅਰਸ਼ਦੀਪ, ਤ੍ਰੇਹਨ)- ਪੰਜਾਬ ਵਿਚ ਗੁੰਡਾ ਅਨਸਰਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ। ਹੁਣ ਪਿੰਡ ਮੱਲ੍ਹੀਵਾਲ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ 3 ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ। ਨੰਦ ਲਾਲ ਵਾਸੀ ਪਿੰਡ ਚੱਕ ਚੇਲਾ ਨੇ ਦੱਸਿਆ ਕਿ ਉਹ ਨਕੋਦਰ ਤੋਂ ਪਿੰਡ ਚੱਕ ਚੇਲਾ ਆਪਣੇ ਬੇਟੇ ਨਵਜੋਤ ਸਿੰਘ ਅਤੇ ਭਤੀਜੇ ਚਰਨਜੀਤ ਪੁੱਤਰ ਬਲਕਾਰ ਸਿੰਘ ਨਾਲ ਮੋਟਰ ਸਾਈਕਲ ’ਤੇ ਆ ਰਿਹਾ ਸੀ ਅਤੇ ਕਿਸੇ ਕੰਮ ਲਈ ਮਲਸੀਆਂ ਰੁਕ ਗਿਆ ਜਦਕਿ ਉਸ ਦਾ ਬੇਟਾ ਨਵਜੋਤ ਅਤੇ ਭਤੀਜਾ ਚਰਨਜੀਤ ਮੋਟਰਸਾਈਕਲ ’ਤੇ ਪਿੰਡ ਚੱਕ ਚੇਲਾ ਲਈ ਚੱਲ ਪਏ। ਉਨ੍ਹਾਂ ਦੱਸਿਆ ਕਿ ਪਿੰਡ ਮੱਲ੍ਹੀਵਾਲ ਦੇ ਨਜ਼ਦੀਕ 3 ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀ, ਜੋਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਨੇ ਉਨ੍ਹਾਂ ਨੂੰ ਘੇਰ ਕੇ ਜਾਨਲੇਵਾ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵਜੋਤ ਅਤੇ ਚਰਨਜੀਤ ਨੇ ਖੇਤਾਂ ਵਲ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਨੇ ਪਿਛਾ ਕਰਕੇ ਦੋਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ : ਜਲੰਧਰ 'ਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ, 3 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

PunjabKesari
ਉਨ੍ਹਾਂ ਕਿਹਾ ਕਿ ਦੋਹਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸ਼ਾਹਕੋਟ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਨੂੰ ਵੇਖਦੇ ਹੋਏ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ। ਨੰਦ ਲਾਲ ਨੇ ਪੁਲਸ ਤੋਂ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਚਿਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਚੌਂਕੀ ਮਲਸੀਆਂ ਵਿਖੇ ਤਾਇਨਾਤ ਏ. ਐੱਸ. ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਦੋਹਾਂ ਜ਼ਖ਼ਮੀਆਂ ਦੇ ਬਿਆਨ ਲੈ ਲਏ ਗਏ ਹਨ ਅਤੇ ਜ਼ਖ਼ਮੀ ਨੌਜਵਾਨਾਂ ਦੇ ਬਿਆਨ ’ਤੇ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਦੇਸ਼ ਤੋਂ ਆਈ ਫੋਨ ਕਾਲ ਦੇ ਝਾਂਸੇ 'ਚ ਫਸਿਆ ਫ਼ੌਜ ਦਾ ਅਧਿਕਾਰੀ, ਅਸਲੀਅਤ ਪਤਾ ਲੱਗਣ 'ਤੇ ਉੱਡੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News