ਪਿਓ-ਪੁੱਤ ਦਾ ਸ਼ਰਮਨਾਕ ਕਾਰਾ, ਰੇਲਵੇ ਮੁਲਾਜ਼ਮ ਨੂੰ ਕੁੱਟ-ਕੁੱਟ ਕੀਤਾ ਬੇਹਾਲ, ਘਟਨਾ ਕੈਮਰੇ 'ਚ ਕੈਦ
Thursday, Nov 19, 2020 - 06:38 PM (IST)
ਜਲੰਧਰ (ਸੋਨੂੰ)— ਜਲੰਧਰ ਦੇ ਦੋਕਹਾ 'ਚ ਇਕ ਗੁਰਦੁਆਰੇ ਨੇੜੇ ਦੋ ਵਿਅਕਤੀਆਂ ਵੱਲੋਂ ਰੇਲਵੇ ਦੇ ਕਾਮੇ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਰੇਲਵੇ ਕਾਮਾ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ 'ਚ ਈ. ਡੀ. ਸਾਹਮਣੇ ਹੋਏ ਪੇਸ਼
ਮਿਲੀ ਜਾਣਕਾਰੀ ਮੁਤਾਬਕ ਦਕੋਹਾ ਇਲਾਕੇ 'ਚ ਪੈਂਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਨੇੜੇ 12 ਤਾਰੀਖ਼ ਨੂੰ ਰਾਤ 10 ਵਜੇ ਦੇ ਕਰੀਬ ਰੇਲਵੇ ਦੇ ਕਾਮੇ 'ਤੇ ਦੋ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ਦੀਆਂ ਸੀ. ਸੀ. ਟੀ. ਵੀ. ਫੁਟੇਜ਼ ਹੁਣ ਸਾਹਮਣੇ ਆਈਆਂ ਹਨ। ਜ਼ਖ਼ਮੀ ਬਲਬੀਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਮਿਲ ਕੇ ਘਰ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੇ ਜਾਣ-ਪਛਾਣ ਵਾਲੇ ਦੀ ਕਿਸੇ ਦੇ ਨਾਲ ਬਹਿਸਬਾਜ਼ੀ ਹੋ ਰਹੀ ਸੀ। ਜਦੋਂ ਉਹ ਛੁਡਾਉਣ ਲਈ ਗਿਆ ਤਾਂ ਉਕਤ ਵਿਅਕਤੀ ਨੇ ਆਪਣੇ ਬੇਟੇ ਨੂੰ ਬੁਲਾ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ
ਉਥੇ ਹੀ ਇਸ ਮਾਮਲੇ 'ਚ ਏ. ਸੀ. ਪੀ. ਸੈਂਟਰਲ ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ 12 ਤਾਰੀਖ਼ ਦੀ ਰਾਤ ਨੂੰ 10 ਵਜੇ ਘਰ ਜਾ ਰਹੇ ਬਲਬੀਰ ਸਿੰਘ 'ਤੇ ਉਨ੍ਹਾਂ ਦੇ ਗੁਆਂਢ ਦੇ ਰਹਿਣ ਵਾਲੇ ਜਤਿੰਦਰ ਸਿੰਘ ਅਤੇ ਉਸ ਦੇ ਪੁੱਤਰ ਰੋਬਿਨ ਨੇ ਪੁਰਾਣੀ ਰੰਜਿਸ਼ ਤਹਿਤ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ 'ਤੇ 307 ਅਤੇ 323 ਦੇ ਤਹਿਤ ਮਾਮਲਾ ਦਰਜ ਕਰਕੇ ਇਕ ਮੁਲਜ਼ਮ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਦੂਜੇ ਮੁਲਜ਼ਮ ਰੋਬਿਨ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਗਲਵਾਨ ਘਾਟੀ ’ਚ ਸ਼ਹੀਦ ਹੋਏ 3 ਅਣਵਿਆਹੇ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਹ ਵੀ ਪੜ੍ਹੋ: ਨਵਾਂਸ਼ਹਿਰ ’ਚ ਪਹਿਲੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ’ਚ ਟਕਰਾਈਆਂ ਅੱਧੀ ਦਰਜਨ ਗੱਡੀਆਂ
ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ