ਮਕਸੂਦਾਂ ਸਬਜ਼ੀ ਮੰਡੀ 'ਚ ਖੇਡੀ ਗਈ ਖ਼ੂਨੀ ਖੇਡ, ਆਲੂ ਮਿੱਠੇ ਨਿਕਲਣ 'ਤੇ ਫੜੀ ਵਾਲੇ ਨੂੰ ਕੀਤਾ ਲਹੂ-ਲੁਹਾਨ
Saturday, Oct 31, 2020 - 07:52 PM (IST)
ਜਲੰਧਰ (ਵਰੁਣ)— ਮਕਸੂਦਾਂ ਸਬਜ਼ੀ ਮੰਡੀ 'ਚ ਆਲੂ ਮਿੱਠੇ ਨਿਕਲਣ 'ਤੇ ਕੁਝ ਲੋਕਾਂ ਨੇ ਇਕ ਫੜ੍ਹੀ ਵਾਲੇ 'ਤੇ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਫੜ੍ਹੀ ਵਾਲੇ ਦੇ ਸਿਰ 'ਚ ਚਾਕੂ ਨਾਲ ਵਾਰ ਕੀਤੇ ਅਤੇ ਉਸ ਨੂੰ ਖ਼ੂਨ ਨਾਲ ਲਥਪਥ ਕਰਕੇ ਫਰਾਰ ਹੋ ਗਏ। ਸਿਵਲ ਹਸਪਤਾਲ 'ਚ ਇਲਾਜ ਕਰਵਾਉਣ ਆਏ ਅਨਿਲ ਕੁਮਾਰ ਨੇ ਦੱਸਿਆ ਕਿ ਉਹ ਮਕਸੂਦਾਂ ਮੰਡੀ 'ਚ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦੋਹਰਾ ਕਤਲ: ਨਸ਼ੇੜੀ ਪੁੱਤ ਨੇ ਪਿਓ ਤੇ ਮਤਰੇਈ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਉਸ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸਵੇਰੇ 5 ਨੌਜਵਾਨ ਉਸ ਦੀ ਫੜ੍ਹੀ 'ਤੇ ਆਏ ਅਤੇ ਮਿੱਠੇ ਆਲੂ ਵੇਚਣ ਦਾ ਦੋਸ਼ ਲਾ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਬਾਅਦ 'ਚ ਉਸ ਨੇ ਸਿਰ 'ਚ ਚਾਕੂ ਨਾਲ ਹਮਲਾ ਕੀਤਾ।
ਮੁਲਜ਼ਮਾਂ ਦੇ ਫਰਾਰ ਹੋਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਅਨਿਲ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਹੀ ਥਾਣਾ ਨੰਬਰ 1 ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਸੀ ਪਰ ਥਾਣੇ 'ਚ ਹੀ ਦੋਵਾਂ ਧਿਰਾਂ ਨੇ ਇਕ-ਦੂਜੇ ਨਾਲ ਰਾਜ਼ੀਨਾਮਾ ਕਰ ਲਿਆ ਹੈ, ਜਿਸ ਕਾਰਨ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ