ਜਲੰਧਰ: ਭਾਰਗੋਂ ਕੈਂਪ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ ਕੈਮਰੇ ’ਚ ਕੈਦ
Friday, Jan 29, 2021 - 11:45 AM (IST)
ਜਲੰਧਰ (ਸੋਨੂੰ)— ਜਲੰਧਰ ਦੇ ਭਾਰਗੋਂ ਕੈਂਪ ਇਲਾਕੇ ’ਚ ਦੇਰ ਰਾਤ ਇਕ ਦੁੱਧ ਵਿਕਰੇਤਾ ’ਤੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਉਕਤ ਨੌਜਵਾਨਾਂ ਦੇ ਭੱਜਣ ਦੀ ਸੀ. ਸੀ. ਟੀ. ਵੀ. ਫੁਟੇਜ਼ ਸਾਹਮਣੇ ਆਈ ਹੈ। ਪੁਲਸ ਨੇ 3 ਦੋਸ਼ੀਆਂ ’ਤੇ ਮਾਮਲਾ ਦਰਜ ਕਰਕੇ ਗਿ੍ਰਫ਼ਤਾਰੀ ਦੀ ਕਾਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਹੈੱਪੀ ਦੇ ਰੂਪ ’ਚ ਹੋਈ ਹੈ, ਜੋਕਿ ਇਕ ਦੁੱਧ ਵਿਕਰੇਤਾ ਹੈ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ
ਨੌਜਵਾਨ ਹੈੱਪੀ ’ਤੇ ਹੋਏ ਹਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਉਸ ਦੇ ਦੋਸਤ ਨੇ ਦੱਸਿਆ ਕਿ ਭਾਰਗੋਂ ਕੈਂਪ ’ਚ ਦੇਰ ਰਾਤ ਤਿੰਨ ਦੋਸਤ ਇਕੱਠੇ ਬੈਠੇ ਸਨ। ਇੰਨੇ ’ਚ 40 ਤੋਂ 50 ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਜਿਨ੍ਹਾਂ ’ਚੋਂ ਤਿੰਨ ਨੂੰ ਉਹ ਪਛਾਣਦੇ ਸਨ ਅਤੇ ਉਨ੍ਹਾਂ ਬਾਰੇ ਪੁਲਸ ਨੂੰ ਦੱਸ ਦਿੱਤਾ ਗਿਆ ਹੈ। ਹਮਲਾਵਰ ਜੋਹਾਨੀ ਲੱਕੀ ਅਤੇ ਮੁਕੁਲ ਨੇ ਆਪਣੇ ਸਾਥੀਆਂ ਦੇ ਨਾਲ ਦੋਸਤ ’ਤੇ ਹਮਲਾ ਕਰ ਦਿੱਤਾ ਸੀ। ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਹਿੰਸਾ ’ਚ ਭਾਜਪਾ ਦੀ ਭੂਮਿਕਾ ਕਾਂਗਰਸ ਸਿਰ ਮੜ ਰਹੇ ਨੇ ਜਾਵਡੇਕਰ : ਕੈਪਟਨ
ਮਾਮਲੇ ਦੀ ਜਾਂਚ ਕਰ ਰਹੇ ਏ. ਸੀ. ਪੀ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਤਨਾ ਮਿਲੀ ਸੀ ਕਿ ਭਾਰਗੋਂ ਕੈਂਪ ਇਲਾਕੇ ’ਚ ਅੱਧੀ ਦਰਜਮਨ ਤੋਂ ਉੱਪਰ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਉਸ ਦਾ ਆਪਰੇਸ਼ਨ ਡਾਕਟਰਾਂ ਵੱਲੋਂ ਕੀਤਾ ਗਿਆ। ਨੌਜਵਾਨ ਦੇ ਹੋਸ਼ ’ਚ ਆਉਣ ਤੋਂ ਬਾਅਦ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਮਲਾਵਰਾਂ ਵੱਲੋਂ ਭੱਜਣ ਦੀ ਸੀ.ਸੀ.ਟੀ.ਵੀ. ਫੁਟੇਜ਼ ਸਾਹਮਣੇ ਆਈ ਹੈ। ਪੁਲਸ ਆਪਣੀ ਕਾਰਵਾਈ ’ਤੇ ਮੁਲਜ਼ਮਾਂ ਨੂੰ ਜਲਦੀ ਗਿ੍ਰਫ਼ਤਾਰ ਕਰੇਗੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ’ਤੇ ਸਖ਼ਤ ਹੋਈ NGT, ਜਲਦ 50 ਕਰੋੜ ਦਾ ਜੁਰਮਾਨਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ