ਪੁਲਸ ਪਾਰਟੀ 'ਤੇ ਹੋਏ ਹਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ, ਪੰਜਾਬ ਪੁਲਸ ਨੂੰ ਦਿੱਤੀਆਂ ਇਹ ਹਦਾਇਤਾਂ
Sunday, Apr 12, 2020 - 04:45 PM (IST)
ਚੰਡੀਗੜ੍ਹ/ਜਲੰਧਰ— ਪਟਿਆਲਾ ਵਿਖੇ ਨਾਕੇ 'ਤੇ ਡਿਊਟੀ ਕਰ ਰਹੇ ਪੁਲਸ ਕਰਮਚਾਰੀਆਂ 'ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਭ ਤੋਂ ਜ਼ਿਆਦਾ ਦੁੱਖ ਦੀ ਗੱਲ ਇਹ ਹੈ ਕਿ ਇਸ ਹਮਲੇ 'ਚ ਇਕ ਏ. ਐੱਸ. ਆਈ. ਦਾ ਹੱਥ ਵੱਢਿਆ ਗਿਆ ਅਤੇ 6 ਹੋਰ ਪੁਲਸ ਕਰਮਚਾਰੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਕਹਿਰ, 4 ਹੋਰ ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਥੇ ਹੀ ਕੈਪਟਨ ਨੇ ਕਿਹਾ ਕਿ ਕੋਈ ਵੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰੇ, ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਸ ਨੂੰ ਪੂਰੀਆਂ ਹਦਾਇਤਾਂ ਦਿੱਤੀਆਂ ਹਨ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ
ਇਹ ਵੀ ਪੜ੍ਹੋ : ਏ. ਐੱਸ. ਆਈ. ਦਾ ਹੱਥ ਵੱਢਣ ਤੋਂ ਬਾਅਦ ਪੁਲਸ ਦੀ ਨਿਹੰਗਾਂ 'ਤੇ ਕਾਰਵਾਈ, ਗੋਲੀਬਾਰੀ ਪਿੱਛੋਂ 7 ਗ੍ਰਿਫਤਾਰ
ਇਸ ਦੇ ਨਾਲ ਹੀ ਉਨ੍ਹਾਂ ਏ. ਐੱਸ. ਆਈ. ਬਿੱਕਰ ਸਿੰਘ ਦੀ ਅਗਵਾਈ ਵਾਲੀ ਨਾਕਾ ਪਾਰਟੀ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਪੇਸ਼ੇਵਰ ਤਰੀਕੇ ਨਾਲ ਇਸ ਸਾਰੇ ਮਸਲੇ ਨੂੰ ਸੰਭਾਲਿਆ। ਉੱਥੇ ਹੀ ਕੈਪਟਨ ਨੇ ਕਿਹਾ ਕਿ ਜ਼ਖਮੀ ਏ. ਐੱਸ. ਆਈ ਹਰਜੀਤ ਸਿੰਘ ਦੀ ਪੀ. ਜੀ. ਆਈ ਚੰਡੀਗੜ੍ਹ ਵਿਖੇ ਪਲਾਸਟਿਕ ਸਰਜਰੀ ਚੱਲ ਰਹੀ ਹੈ, ਉਹ ਉਨ੍ਹਾਂ ਦੀ ਸਰਜਰੀ ਦੀ ਕਾਮਯਾਬੀ 'ਤੇ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਕਰਦੇ ਹਨ।
ਇਹ ਵੀ ਪੜ੍ਹੋ : ਨਿਹੰਗਾਂ ਦੇ ਹਮਲੇ ਨੂੰ ਭਗਵੰਤ ਮਾਨ ਨੇ ਦੱਸਿਆ ਸ਼ਰਮਨਾਕ, ਸਰਕਾਰ ਤੋਂ ਕੀਤੀ ਇਹ ਮੰਗ
ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਕਾਂਗਰਸੀ ਆਗੂ ਦੀਪਕ ਸ਼ਰਮਾ ਦੀ ਲੋਕਾਂ ਨੂੰ ਖਾਸ ਅਪੀਲ