ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮ
Monday, Apr 15, 2024 - 01:38 PM (IST)
ਫਰੀਦਕੋਟ(ਜਗਤਾਰ ਦੁਸਾਂਝ)- ਫਰੀਦਕੋਟ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਪਤੀ-ਪਤਨੀ 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੇ ਇਕ ਸ਼ਖ਼ਸ਼ ਨੇ ਆਪਣੀ ਪਤਨੀ ਨਾਲ ਮਿਲ ਕੇ ਉਨ੍ਹਾਂ ਦੇ ਮੁੰਡੇ ਦੇ ਘਰ 'ਚ ਦਾਖ਼ਲ ਹੋ ਜਾਨ ਲੈਣ ਦੀ ਨੀਅਤ ਨਾਲ ਸਿਰ 'ਚ ਸੱਟਾਂ ਮਾਰੀਆਂ ਹਨ, ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 5 ਦੋਸਤ, 3 ਨੌਜਵਾਨਾਂ ਨੂੰ ਮਿਲੀ ਦਰਦਨਾਕ ਮੌਤ
ਜ਼ਖ਼ਮੀ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਇਕ ਸਖ਼ਸ਼ ਨਾਲ ਉਹਨਾਂ ਦੀ ਪੁਰਾਣੀ ਰੰਜਿਸ਼ ਹੈ, ਜਿਸ ਨੇ ਆਪਣੀ ਪਤਨੀ ਨਾਲ ਮਿਲ ਕੇ ਅੱਜ ਉਸ ਦੇ ਵੱਡੇ ਭਰਾ ਦੇ ਸਿਰ 'ਤੇ ਲੋਹੇ ਦੇ ਹਥਿਆਰ ਨਾਲ ਉਸ ਵਕਤ ਹਮਲਾ ਕੀਤਾ ਜਦੋਂ ਉਹ ਆਪਣੀ ਮਾਤਾ ਨੂੰ ਡਿਊਟੀ 'ਤੇ ਛੱਡਣ ਲਈ ਘਰੋਂ ਬਾਹਰ ਨਿਕਲਣ ਲੱਗਾ ਸੀ। ਉਨ੍ਹਾਂ ਕਿਹਾ ਕਿ ਹਾਲੇ ਉਸ ਦਾ ਭਰਾ ਘਰ ਅੰਦਰ ਮੋਟਰਸਾਈਕਲ 'ਤੇ ਬੈਠਾ ਹੀ ਸੀ ਕਿ ਗੁਆਂਢ ਵਿਚ ਰਹਿੰਦੇ ਪਤੀ-ਪਤਨੀ ਨੇ ਆ ਕੇ ਉਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਵੀ ਇਸੇ ਬੰਦੇ ਨੇ ਉਨ੍ਹਾਂ ਦੇ ਚਾਚੇ ਦੇ ਸੱਟਾਂ ਮਾਰੀਆਂ ਸਨ, ਜਿਸ ਨੂੰ ਲੈ ਕੇ ਮਾਨਯੋਗ ਅਦਾਲਤ ਵਿਚ ਕੇਸ ਚੱਲ ਰਿਹਾ ਹੈ ਅਤੇ ਕੱਲ੍ਹ ਨੂੰ ਉਸ ਦੀ ਤਾਰੀਖ਼ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਿਵਾਰ ਉਨ੍ਹਾਂ 'ਤੇ ਰਾਜੀਨਾਮੇ ਲਈ ਦਬਾਅ ਪਾ ਰਿਹਾ ਸੀ, ਮਨ੍ਹਾਂ ਕਰਨ ਦੇ ਚਲਦੇ ਅੱਜ ਉਨ੍ਹਾਂ ਨੇ ਫਿਰ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਦੇ ਭਰਾ ਦੇ ਸਿਰ ਵਿਚ ਗੰਭੀਰ ਸੱਟਾਂ ਵੱਜੀਆਂ ਹਨ ਇਸ ਲਈ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਲਿਆ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਇਸ ਪੂਰੇ ਮਾਮਲੇ ਬਾਰੇ ਜਦ ਡੀ. ਐੱਸ. ਪੀ. ਫਰੀਦਕੋਟ ਸ਼ਮਸ਼ੇਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫਰੀਦਕੋਟ ਦੀ ਡੋਗਰ ਬਸਤੀ ਵਿਚ ਪਤੀ-ਪਤਨੀ ਵੱਲੋਂ ਇਕ ਨੌਜਵਾਨ 'ਤੇ ਘਰ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਨੌਜਵਾਨ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ । ਉਨ੍ਹਾਂ ਕਿਹਾ ਕਿ ਜ਼ਖ਼ਮੀ ਨੌਜਵਾਨ ਦਾ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ। ਪੁਲਸ ਵਲੋਂ ਨੌਜਵਾਨ ਦੇ ਬਿਆਨ ਦਰਜ ਕਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪਾਕਿ ਨੂੰ ਵੱਡਾ ਝਟਕਾ, ਸ਼ਾਹਪੁਰਕੰਢੀ ਡੈਮ ਦਾ ਕੰਮ ਪੂਰਾ ਹੁੰਦੇ ਹੀ ਬੰਦ ਹੋਵੇਗਾ ਪਾਕਿਸਤਾਨ ਜਾਣ ਵਾਲਾ ਪਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8