ਜਲੰਧਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਵੱਢ 'ਤਾ ਹੱਥ, ਕੱਢ ਦਿੱਤੀਆਂ ਅੱਖਾਂ

Wednesday, May 24, 2023 - 02:49 PM (IST)

ਜਲੰਧਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਵੱਢ 'ਤਾ ਹੱਥ, ਕੱਢ ਦਿੱਤੀਆਂ ਅੱਖਾਂ

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਵਿਚੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਿੱਥੇ ਉਸ ਦਾ ਹੱਥ ਵੱਢ ਦਿੱਤਾ, ਉਥੇ ਹੀ ਉਸ ਦੀਆਂ ਅੱਖਾਂ ਵੀ ਕੱਢ ਦਿੱਤੀਆਂ ਗਈਆਂ। ਦਰਅਸਲ ਜਲੰਧਰ ਦੇ ਸੂਰਿਆ ਐਨਕਲੇਵ 'ਚ ਦੇਰ ਰਾਤ ਉਸ ਸਮੇਂ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਗੱਡੀ 'ਤੇ ਜਾ ਰਹੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ 12 ਤੋਂ 15 ਨੌਜਵਾਨਾਂ ਨੇ ਘੇਰ ਲਿਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ 'ਤੇ ਕਈ ਤਿੱਖੇ ਵਾਰ ਕਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ ਗਿਆ। ਹੱਥ ਬਾਂਹ ਤੋਂ ਵੱਖ ਹੋ ਗਿਆ ਹੈ। ਹਮਲਾਵਰਾਂ ਨੇ ਇੰਨੀ ਬੇਰਹਿਮੀ ਵਿਖਾਈ ਕਿ ਨੌਜਵਾਨ ਦੀਆਂ ਅੱਖਾਂ ਵੀ ਕੱਢ ਲਈਆਂ।

ਇਹ ਵੀ ਪੜ੍ਹੋ - ਸਰਹਿੰਦ ਨਹਿਰ ’ਚ ਰੁੜ੍ਹਦੀ ਵੇਖ ਬਜ਼ੁਰਗ ਔਰਤ ਨੂੰ ਬਚਾਉਣ ਗਿਆ ਨੌਜਵਾਨ ਖ਼ੁਦ ਵੀ ਰੁੜ੍ਹਿਆ, ਭਾਲ ਜਾਰੀ

PunjabKesari

ਸਿਵਲ ਹਸਪਤਾਲ ਵਿਚ ਬਾਂਹ ਤੋਂ ਵੱਖ ਹੋਇਆ ਹੱਥ ਲੈ ਕੇ ਪਹੁੰਚੇ ਇਕ ਨੌਜਵਾਨ ਨੂੰ ਮੱਲ੍ਹਮ ਪੱਟੀ ਲਗਾਉਣ ਮਗਰੋਂ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ। ਬਾਂਹ ਤੋਂ ਵੱਖ ਹੋਏ ਹੱਥ ਦੇ ਬਾਰੇ ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ 'ਤੇ ਮੈਡੀਕਲ ਕਾਲਜ ਵਿਚ ਪਹੁੰਚ ਜਾਵੇ ਤਾਂ ਇਹ ਸਰਜਰੀ ਕਰਨ ਮਗਰੋਂ ਜੋੜਿਆ ਵੀ ਜਾ ਸਕਦਾ ਹੈ।  ਸਿਵਲ ਹਸਪਤਾਲ ਪੁੱਜੇ ਸੂਰਿਆ ਐਨਕਲੇਵ ਵਾਸੀ ਸ਼ਿਵਮ ਭੋਗਲ ਨੇ ਪੁਲਸ ਨੂੰ ਦੱਸਿਆ ਕਿ ਉਹ ਰਾਤ ਕਰੀਬ 10 ਵਜੇ ਗੱਡੀ 'ਤੇ ਘਰੋਂ ਨਿਕਲਿਆ ਸੀ। ਘਰ ਤੋਂ ਕੁਝ ਦੂਰੀ 'ਤੇ ਪਹਿਲਾਂ ਤੋਂ ਹੀ ਬੈਠੇ 10-15 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਉਸ ਨੇ ਰੌਲਾ ਪਾਇਆ ਤਾਂ ਲੋਕ ਘਰਾਂ ਤੋਂ ਬਾਹਰ ਆ ਗਏ।

ਲੋਕਾਂ ਨੂੰ ਆਉਂਦਾ ਵੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾ ਕਿਸੇ ਪੁਰਾਣੀ ਰੰਜਿਸ਼ 'ਚ ਕੀਤਾ ਗਿਆ ਹੈ ਜਾਂ ਮਾਮਲਾ ਕੁਝ ਹੋਰ ਹੈ। ਫਿਲਹਾਲ ਇਸ ਪੂਰੇ ਮਾਮਲੇ ਦੀ ਪੁਲਸ ਜਾਂਚ 'ਚ ਜੁਟੀ ਹੋਈ ਹੈ। ਹਮਲਾਵਰਾਂ ਨੂੰ ਫੜਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਇਕ ਹੋਰ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ, ਇਸ ਖੇਤਰ 'ਚ ਸਥਾਪਤ ਹੋਵੇਗਾ ਡਿਟੈਕਟਿਵ ਵਿੰਗ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News