Punjab: ਕੋਲਡ ਸਟੋਰ ਮਾਲਕ ਤੇ ਮਜ਼ਦੂਰਾਂ ’ਤੇ ਹਮਲਾ, ਬਣਿਆ ਦਹਿਸ਼ਤ ਦਾ ਮਾਹੌਲ

Sunday, Mar 08, 2026 - 12:04 PM (IST)

Punjab: ਕੋਲਡ ਸਟੋਰ ਮਾਲਕ ਤੇ ਮਜ਼ਦੂਰਾਂ ’ਤੇ ਹਮਲਾ, ਬਣਿਆ ਦਹਿਸ਼ਤ ਦਾ ਮਾਹੌਲ

ਚੱਬੇਵਾਲ (ਗੁਰਮੀਤ)-ਅੱਡਾ ਚੱਬੇਵਾਲ ਵਿਖੇ ਦਿਨ-ਦਿਹਾੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅੱਡੇ ’ਚ ਸਥਿਤ ਇਕ ਕੋਲਡ ਸਟੋਰ ਦੇ ਮਾਲਕ ਅਤੇ ਉਸ ਦੇ ਸਟੋਰ ’ਚ ਕੰਮ ਕਰਦੇ ਮਜ਼ਦੂਰਾਂ ਨਾਲ ਤਿੰਨ ਐਕਸ-ਯੂ-ਵੀ ਕਾਰਾਂ ’ਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੱਥੋਂਪਾਈ ਕਰਨ ਲੱਗ ਪਏ। 

ਇਹ ਵੀ ਪੜ੍ਹੋ: ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ ਤੌਹੀਨ: ਸੁਖਪਾਲ ਖਹਿਰਾ

ਜਾਣਕਾਰੀ ਅਨੁਸਾਰ ਕਲਗੀਧਰ ਕੋਲਡ ਸਟੋਰ ਦੇ ਮਾਲਕ ਸਰਦਾਰਾ ਸਿੰਘ ਨੇ ਥਾਣਾ ਚੱਬੇਵਾਲ ਦੀ ਪੁਲਸ ਨੂੰ ਲਿਖਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਦਿਨੇ 11 ਕੁ ਵਜੇ ਆਪਣੇ ਕੋਲਡ ਸਟੋਰ ’ਚ ਮੌਜੂਦ ਸਨ ਕਿ ਤਿੰਨ ਕਾਰਾ ’ਚ 14-15 ਅਣਪਛਾਤੇ ਵਿਅਕਤੀ ਕੋਲਡ ਸਟੋਰ ਦੇ ਅੰਦਰ ਆ ਵੜੇ ਅਤੇ ਉਨ੍ਹਾਂ ਨੇ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂ ਮੇਰੀ ਲੇਬਰ ’ਚ ਕੰਮ ਕਰਨ ਵਾਲੇ ਵਿਅਕਤੀਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮਜ਼ਦੂਰਾਂ ਨਾਲ ਵੀ ਹੱਥੋਂਪਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਦੇ ਆਉਣ ਦੀ ਭਿਣਕ ਪੈਂਦਿਆਂ ਹੀ ਉਕਤ ਵਿਅਕਤੀ ਉਥੋਂ ਫਰਾਰ ਹੋ ਗਏ। ਥਾਣਾ ਚੱਬੇਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਣਪਛਾਤੇ ਹਮਲਾਵਰਾਂ ਅਤੇ ਕਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News