ਪਿਓ 'ਤੇ ਪੁੱਤ ਨੇ ਇੱਟਾਂ ਮਾਰ-ਮਾਰ ਕੀਤਾ ਅੱਧਮਰਿਆ, ਪੰਜਾਬ ਦੀ ਇਹ ਵੀਡੀਓ ਵੇਖ ਖੜ੍ਹੇ ਹੋਣਗੇ ਰੌਂਗਟੇ
Thursday, Jul 16, 2026 - 01:49 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ, ਗੁਪਤਾ)- ਪਿੰਡ ਤਲਵੰਡੀ ਸੱਲਾ ਵਿਖੇ ਕੋਈ ਕੰਮਕਾਰ ਨਾ ਕਰਨ ਵਾਲੇ ਵਿਅਕਤੀ ਨੇ ਪਿਤਾ ਵੱਲੋਂ ਪੈਸੇ ਨਾ ਦੇਣ 'ਤੇ ਉਸਦੇ ਸਿਰ 'ਤੇ ਇੱਟਾਂ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਉਸ ਦੀ ਹੀ ਪਤਨੀ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਜਗਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਬਜ਼ੁਰਗ ਚੰਨਣ ਸਿੰਘ ਦੀ ਨੂੰਹ ਲਵਲੀਨ ਕੌਰ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਤੀ ਕੁਲਵਿੰਦਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ
ਆਪਣੇ ਬਿਆਨ ਵਿਚ ਨਵਨੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੁਲਵਿੰਦਰ ਸਿੰਘ ਕੋਈ ਕੰਮਕਾਰ ਨਹੀਂ ਕਰਦਾ ਹੈ ਅਤੇ ਉਸ ਦਾ ਸਹੁਰਾ ਹੀ ਉਸ ਦੇ ਬੱਚਿਆਂ ਅਤੇ ਪਰਿਵਾਰ ਦੀ ਦੇਖਭਾਲ ਕਰਦੇ ਹੋਏ ਸਾਰਾ ਖ਼ਰਚ ਚੁੱਕਦਾ ਹੈ। ਕੁਲਵਿੰਦਰ ਸਿੰਘ ਅਕਸਰ ਪੈਸਿਆਂ ਲਈ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਮਨਾ ਕਰਨ 'ਤੇ ਉਨ੍ਹਾਂ ਨਾਲ ਕੁੱਟਮਾਰ ਕਰਦਾ ਹੈ।

ਇਹ ਵੀ ਪੜ੍ਹੋ: ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
ਇਸ ਦੌਰਾਨ 13 ਜੁਲਾਈ ਨੂੰ ਵੀ ਜਦੋਂ ਕੁਲਵਿੰਦਰ ਸਿੰਘ ਨੇ ਉਸ ਦੇ ਸਹੁਰੇ ਕੋਲੋਂ ਪੈਸੇ ਮੰਗੇ ਤਾਂ ਮਨਾ ਹੋਣ 'ਤੇ ਉਸ ਨੇ ਉਸ ਦੇ ਸਹੁਰੇ 'ਤੇ ਜਾਨਲੇਵਾ ਹਮਲਾ ਕਰਦੇ ਹੋਏ ਸਿਰ 'ਤੇ ਇੱਟ ਦੇ ਅਨੇਕਾਂ ਵਾਰ ਕੀਤੀ। ਗੰਭੀਰ ਜ਼ਖ਼ਮੀ ਚੰਨਣ ਸਿੰਘ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਜਲੰਧਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਲਵਲੀਨ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਵਿਚ ਸਨ ਤਾਂ ਪਿੱਛੋਂ ਕੁਲਵਿੰਦਰ ਸਿੰਘ ਨੇ ਘਰ 'ਤੇ ਕਬਜ਼ਾ ਕਰਕੇ ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਘਰ ਦਾਖ਼ਲ ਨਹੀਂ ਹੋਣ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
