ਤੇਲ ਪਾਉਣ ਤੋਂ ਰੋਕਣ ’ਤੇ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ’ਤੇ ਕੀਤਾ ਹਮਲਾ

Monday, Oct 30, 2023 - 01:12 PM (IST)

ਰੂਪਨਗਰ (ਵਿਜੇ)- ਰੂਪਨਗਰ ਦੇ ਕਾਲਜ ਰੋਡ ’ਤੇ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ’ਤੇ ਬੀਤੀ ਸ਼ਾਮ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ ਅਤੇ ਉਨ੍ਹਾਂ ਨੇ ਮੋਟਰਸਾਈਕਲ ’ਚ ਖ਼ੁਦ ਹੀ ਪੈਟਰੋਲ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ’ਚ ਪੈਟਰੋਲ ਪੰਪ ’ਤੇ ਕੰਮ ਕਰਨ ਵਾਲਾ ਇਕ ਨੌਜਵਾਨ ਜ਼ਖ਼ਮੀ ਹੋ ਗਿਆ।

ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਮੈਨੇਜਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਸਮੇਂ ਪੈਟਰੋਲ ਟੈਂਕੀ ਦਾ ਗੇਜ ਚੈੱਕ ਕਰਨ ਅਤੇ ਮੀਟਰ ਰੀਡਿੰਗ ਲੈਣ ਦਾ ਸਮਾਂ ਹੁੰਦਾ ਹੈ, ਜਿਸ ਕਾਰਨ ਕੁਝ ਸਮੇਂ ਲਈ ਤੇਲ ਭਰਨਾ ਬੰਦ ਕਰ ਦਿੱਤਾ ਜਾਂਦਾ ਹੈ। ਉਸ ਨੇ ਦੱਸਿਆ ਕਿ ਉਸੇ ਸਮੇਂ ਮੋਟਰਸਾਈਕਲ ਪੀ.ਬੀ.-12 ਏ. ਐੱਫ਼.-4561 ’ਤੇ ਸਵਾਰ ਦੋ ਨੌਜਵਾਨ ਆਏ ਅਤੇ ਜਿਵੇਂ ਹੀ ਉਹ ਪੰਪ ’ਤੇ ਰੁਕੇ ਤਾਂ ਉਨ੍ਹਾਂ ਨੇ ਆਪਣੇ ਆਪ ਹੀ ਮੋਟਰਸਾਈਕਲ ’ਚ ਪੈਟਰੋਲ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਦੋਂ ਪੰਪ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਵਿਰੋਧ ਕੀਤਾ ਤਾਂ ਦੋਵਾਂ ਨੇ ਸਟਾਫ਼ ’ਤੇ ਹਮਲਾ ਕਰ ਦਿੱਤਾ। 

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਕਮਰੇ 'ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਫ਼ੈਲੀ ਸਨਸਨੀ

ਮੈਨੇਜਰ ਨੇ ਦੱਸਿਆ ਕਿ ਇਸ ਹਮਲੇ ’ਚ ਸਟਾਫ਼ ਮੈਂਬਰ ਸੁਮਿਤ ਕੁਮਾਰ ਦੇ ਸਿਰ ’ਤੇ ਕਿਸੇ ਚੀਜ਼ ਨਾਲ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਪੰਪ ਦਾ ਸਟਾਫ਼ ਇਕੱਠਾ ਹੋਇਆ ਤਾਂ ਦੋਵੇਂ ਨੌਜਵਾਨ ਮੋਟਰਸਾਈਕਲ ਉੱਥੇ ਹੀ ਛੱਡ ਕੇ ਭੱਜ ਗਏ। ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਸਟਾਫ ਮੈਂਬਰਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਕਰਵਾਇਆ ਗਿਆ ਹੈ ਜਦਕਿ ਇਸ ਵਾਰਦਾਤ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News