ਜਲੰਧਰ ''ਚ ਵੱਡੀ ਵਾਰਦਾਤ, ਟੀਚਰ ''ਤੇ ਰੱਖਦਾ ਸੀ ਗੰਦੀ ਨਜ਼ਰ, ਤੈਸ਼ ''ਚ ਆ ਚਾਕੂ ਨਾਲ ਕਰ ''ਤਾ ਹਮਲਾ
Monday, Apr 24, 2023 - 12:29 PM (IST)

ਜਲੰਧਰ (ਅਨਿਲ ਦੁੱਗਲ)- ਜਲੰਧਰ ਛਾਉਣੀ ਦੇ ਮੁਹੱਲਾ ਨੰਬਰ 24 'ਚ ਰਹਿਣ ਵਾਲੀ ਇਕ ਅਧਿਆਪਕਾ ਨੂੰ ਗੁਆਂਢ 'ਚ ਹਲਵਾਈ ਦੀ ਦੁਕਾਨ 'ਤੇ ਕੰਮ ਕਰਦੇ ਵਿਅਕਤੀ ਨੇ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਜ਼ਖ਼ਮੀ ਹਾਲਤ 'ਚ ਕੈਂਟ ਦੇ ਫ਼ੌਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਉਕਤ ਅਧਿਆਪਕਾ ਕੇਂਦਰੀ ਵਿਦਿਆਲਿਆ ਨੰਬਰ 4 ਵਿੱਚ ਤਾਇਨਾਤ ਸੀ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਅਧਿਆਪਕਾ 'ਤੇ ਮਾੜੀ ਨਜ਼ਰ ਰੱਖ ਰਿਹਾ ਸੀ। ਮੌਕੇ 'ਤੇ ਪਹੁੰਚੀ ਕੈਂਟ ਪੁਲਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਗੰਭੀਰਤਾ ਨਾਲ ਜਾਂਚ 'ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।