ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੂੰ ਮਿਲੇ ਦੀਪਕ ਬਾਲੀ
Friday, Sep 26, 2025 - 06:09 PM (IST)

ਨੈਸ਼ਨਲ ਡੈਸਕ: ਪੰਜਾਬ ਸਰਕਾਰ ਦੇ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀਨਗਰ ਵਿਚ ਕਰਵਾਉਣ ਤੇ ਨਗਰ ਕੀਰਤਨ ਆਰੰਭ ਕਰਵਾਉਣ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਧਾਨ ਸਭਾ 'ਚ PM ਮੋਦੀ ਖ਼ਿਲਾਫ਼ ਨਾਅਰੇਬਾਜ਼ੀ! ਤਖ਼ਤੀਆਂ ਲੈ ਕੇ ਆਏ ਮੈਂਬਰ
ਦੀਪਕ ਬਾਲੀ ਵੱਲੋਂ ਉਮਰ ਅਬਦੁੱਲਾ ਤੋਂ ਉਕਤ ਸਮਾਗਮਾਂ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਭਿਨਵ ਤ੍ਰਿਖਾ ਵੀ ਮੌਜੂਦ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8