ਮੁੱਖ ਮੰਤਰੀ ਨੇ ਮ੍ਰਿਤਕ ਡਰਾਇਵਰ ਮਨਜੀਤ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Tuesday, Apr 28, 2020 - 04:12 PM (IST)

ਮੁੱਖ ਮੰਤਰੀ ਨੇ ਮ੍ਰਿਤਕ ਡਰਾਇਵਰ ਮਨਜੀਤ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਪਟਿਆਲਾ (ਰਾਜੇਸ਼): ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬੱਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ, ਜਿਸ 'ਚੋਂ ਇਕ ਡਰਾਇਵਰ ਮਨਜੀਤ ਸਿੰਘ ਦੀ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘਾ ਦੁੱਖ ਜ਼ਾਹਰ ਕਰਦਿਆਂ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਮਜੀਠਾ 'ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੀ. ਆਰ. ਟੀ. ਸੀ. ਦੀਆਂ ਬੱਸਾਂ ਨਾਲ ਜਾ ਰਹੇ ਮੁਲਾਜ਼ਮਾਂ ਦੀਆਂ ਸਹੂਲਤਾਂ ਦਾ ਰੱਖਿਆ ਜਾ ਰਿਹੈ ਧਿਆਨ : ਚੇਅਰਮੈਨ
ਪੀ. ਆਰ. ਟੀ. ਸੀ. ਦੇ ਚੇਅਰਮੈਨ ਨੇ ਕਿਹਾ ਕਿ ਮਨਜੀਤ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਜਿੱਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਪੀ. ਆਰ. ਟੀ. ਸੀ. ਨੂੰ ਵੀ ਇਕ ਮਿਹਨਤੀ ਮੁਲਾਜ਼ਮ ਦੀ ਬੇਵਕਤ ਮੌਤ ਦਾ ਦੁੱਖ ਹੈ। ਉਨ੍ਹਾਂ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਚੇਅਰਮੈਨ ਸ਼ਰਮਾ ਨੇ ਕਿਹਾ ਕਿ ਕਰਫਿਊ ਦੌਰਾਨ ਵੱਖ-ਵੱਖ ਸੂਬਿਆਂ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਜਿੱਥੇ ਵੀ ਪੀ. ਆਰ. ਟੀ. ਸੀ. ਦੀਆਂ ਬੱਸਾਂ ਜਾ ਰਹੀਆਂ ਹਨ, ਉੱਥੇ ਨਾਲ ਜਾ ਰਹੇ ਸਟਾਫ਼ ਦੇ ਰਹਿਣ, ਖਾਣ-ਪੀਣ, ਦਵਾਈਆਂ ਅਤੇ ਮੈਡੀਕਲ ਚੈਕਅੱਪ ਕਰਵਾਉਣ ਲਈ ਸਰਕਾਰ ਵੱਲੋਂ ਖਾਸ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਸਿੰਚਾਈ ਘਪਲੇ ਦੀ ਦਲਾਲੀ 'ਚ ਚਰਚਿਤ ਸੀਨੀਅਰ ਅਧਿਕਾਰੀ ਰਾਸ਼ਨ, ਮਾਸਕ ਵੰਡਣ ਨੂੰ ਲੈ ਕੇ ਚਰਚਾ 'ਚ


author

Shyna

Content Editor

Related News