ਮਰੀਜ਼ ਦੀ ਮੌਤ ਤੋਂ ਬਾਅਦ ਸਿਵਲ ਹਸਪਤਾਲ ’ਚ ਹੰਗਾਮਾ, ਰਿਸ਼ਤੇਦਾਰਾਂ ਨੇ ਲਾਇਆ ਧਰਨਾ

Wednesday, Feb 15, 2023 - 12:05 AM (IST)

ਮਰੀਜ਼ ਦੀ ਮੌਤ ਤੋਂ ਬਾਅਦ ਸਿਵਲ ਹਸਪਤਾਲ ’ਚ ਹੰਗਾਮਾ, ਰਿਸ਼ਤੇਦਾਰਾਂ ਨੇ ਲਾਇਆ ਧਰਨਾ

ਜਲੰਧਰ (ਸ਼ੋਰੀ) : ਜਲੰਧਰ ਦੇ ਸਿਵਲ ਹਸਪਤਾਲ ’ਚ ਵੱਡਾ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਮਰੀਜ਼ ਦੀ ਮੌਤ ਤੋਂ ਬਾਅਦ ਗੁੱਸੇ ’ਚ ਆਏ ਰਿਸ਼ਤੇਦਾਰਾਂ ਨੇ ਹਸਪਤਾਲ ਦੇ ਅੰਦਰ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਹਸਪਤਾਲ ਪ੍ਰਸ਼ਾਸਨ ’ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ। ਦਰਅਸਲ, ਸਿਵਲ ਹਸਪਤਾਲ ’ਚ ਇਲਾਜ ਦੌਰਾਨ ਇਕ ਮਰੀਜ਼ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਵਾਰਿਸਾਂ ਨੇ ਗੁੱਸੇ 'ਚ ਆ ਕੇ ਹਸਪਤਾਲ ਦਾ ਘਿਰਾਓ ਕਰ ਕੇ ਹੰਗਾਮਾ ਕੀਤਾ।

ਇਹ ਖ਼ਬਰ ਵੀ ਪੜ੍ਹੋ : ਵਾਹਨਾਂ ਦੇ ਫਿੱਟਨੈੱਸ ਸਰਟੀਫਿਕੇਟ ਨੂੰ ਲੈ ਕੇ ਮਾਨ ਸਰਕਾਰ ਦੀ ਵੱਡੀ ਪਹਿਲਕਦਮੀ

PunjabKesari

ਇੰਨਾ ਹੀ ਨਹੀਂ, ਇਸ ਦੌਰਾਨ ਰਿਸ਼ਤੇਦਾਰਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਾਪ੍ਰਵਾਹੀ ਦੇ ਗੰਭੀਰ ਦੋਸ਼ ਵੀ ਲਾਏ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਵੇਖ ਹਸਪਤਾਲ ਪ੍ਰਸ਼ਾਸਨ ਨੂੰ ਪੁਲਸ ਦੀ ਮਦਦ ਲੈਣੀ ਪਈ। ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਸਥਿਤੀ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਅਧਿਕਾਰੀ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਮ੍ਰਿਤਕ ਦੇ ਵਾਰਿਸਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਾਇਆ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਰਾਜਪਾਲ ’ਤੇ ਵਿੰਨ੍ਹਿਆ ਨਿਸ਼ਾਨਾ, ‘ਆਪ’ ਸਰਕਾਰ ਦਾ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡਾ ਐਲਾਨ, ਪੜ੍ਹੋ Top 10


author

Manoj

Content Editor

Related News