ਸੜਕ ਹਾਦਸੇ ''ਚ ਨਵੇਂ ਬਣੇ ਪੰਚ ਦੀ ਮੌਤ
Tuesday, Jan 22, 2019 - 06:15 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸੜਕ ਹਾਦਸੇ 'ਚ ਇਕ ਮੌਜੂਦਾ ਕਾਂਗਰਸ ਪਾਰਟੀ ਨਾਲ ਸਬੰਧਤ ਨਵੇਂ ਬਣੇ ਪੰਚ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਪੁਲਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਤਰਸੇਮ ਲਾਲ ਪੁੱਤਰ ਬਨਾਰਸੀ ਦਾਸ ਜੋ ਕਿ ਪਿੰਡ ਖੁੱਡੀ ਤੋਂ ਮੌਜੂਦਾ ਜੇਤੂ ਪੰਚ ਸੀ। ਉਹ ਐੱਸ.ਡੀ. ਕਾਲਜ ਵਿਖੇ ਚੌਂਕੀਦਾਰ ਦੀ ਨੌਕਰੀ ਕਰਦਾ ਸੀ। ਰਾਤ 9 ਵਜੇ ਦੇ ਕਰੀਬ ਉਹ ਘਰੋਂ ਆਪਣੀ ਡਿਊਟੀ ਕਰਨ ਲਈ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ। ਜਦੋਂ ਉਹ ਖੁੱਡੀ ਚੂੰਗੀ ਦੇ ਨਜ਼ਦੀਕ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਬਾਹਰ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਮੋਹਨ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।