ਰੇਲ ਗੱਡੀ ਦੀ ਲਪੇਟ ''ਚ ਆ ਕੇ ਵਿਅਕਤੀ ਦੀ ਮੌਤ

Wednesday, Jun 12, 2019 - 05:51 PM (IST)

ਰੇਲ ਗੱਡੀ ਦੀ ਲਪੇਟ ''ਚ ਆ ਕੇ ਵਿਅਕਤੀ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)— ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ਤੇ ਪੈਂਦੇ ਪਿੰਡ ਦਸਗਰਾਈਂ ਦੇ ਕੋਲੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਜੀ.ਆਰ.ਪੀ. ਦੇ ਏ.ਐੱਸ.ਆਈ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਤਕਰੀਬਨ 9:30 ਦੇ ਕਰੀਬ ਇੱਕ ਵਿਅਕਤੀ ਨਿਰਮਲ ਸਿੰਘ ਪੁੱਤਰ ਸੰਗਤ ਸਿੰਘ ਜੋ ਕਿ ਬਿਜਲੀ ਬੋਰਡ ਦਾ ਮੁਲਾਜ਼ਮ ਸੀ, ਇਕ ਪੈਸੰਜਰ ਗੱਡੀ ਨੰਬਰ 64515, ਜੋ ਕਿ ਅੰਬਾਲਾ ਤੋਂ ਨੰਗਲ ਜਾ ਰਹੀ ਸੀ, ਨਾਲ ਟਕਰਾ ਗਿਆ। ਇਸ ਦੌਰਾਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਜੁਝਾਰ ਸਿੰਘ ਮੁਤਾਬਕ ਉਸ ਦੇ ਪਿਤਾ ਨਿਰਮਲ ਸਿੰਘ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦੇ ਸਨ। ਪੁਲਸ ਵਲੋਂ ਮ੍ਰਿਤਕ ਦੇ ਪੁੱਤਰ ਜੁਝਾਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਨ ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।


author

Baljit Singh

Content Editor

Related News