ਨਿਗਮ ਮੁਲਾਜ਼ਮ ਦੀ ਸ਼ੱਕੀ ਹਾਲਤ ’ਚ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ

01/05/2021 1:24:08 PM

ਲੁਧਿਆਣਾ (ਰਿਸ਼ੀ) : ਨਗਰ ਨਿਗਮ ਦੇ ਦਰਜਾ 4 ਮੁਲਾਜ਼ਮ ਦੀ ਸ਼ੱਕੀ ਹਾਲਤ 'ਚ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਮੌਤ ਹੋ ਗਈ। ਪਤਾ ਲੱਗਦੇ ਹੀ ਮੌਕੇ ’ਤੇ ਪੁੱਜੀ ਥਾਣਾ ਡੇਹਲੋਂ ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾ ਦਿੱਤਾ। ਮੰਗਲਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਜਾਂਚ ਅਧਿਕਾਰੀ ਏ. ਐੱਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਵੰਤ ਸਿੰਘ (34) ਵਾਸੀ ਲਛਮਣ ਨਗਰ ਵਜੋਂ ਹੋਈ ਹੈ।

ਪੁਲਸ ਨੂੰ ਦਿੱਤੇ ਬਿਆਨ ’ਚ ਭਰਾ ਗੁਰਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜਸਵੰਤ ਬਾਹਰੋਂ ਕੋਲਡ ਡਰਿੰਕ ਪੀ ਕੇ ਆਇਆ ਸੀ। ਘਰ ਆ ਕੇ ਪਰਿਵਾਰ ਦੇ ਨਾਲ ਖਾਣਾ ਖਾਧਾ। ਇਸੇ ਦੌਰਾਨ ਉਸ ਦੀ ਸਿਹਤ ਅਚਾਨਕ ਖਰਾਬ ਹੋ ਗਈ ਅਤੇ ਕੁਝ ਸਮੇਂ ਬਆਦ ਸਾਹ ਲੈਣ 'ਚ ਮੁਸ਼ਕਲ ਆਉਣ ਲੱਗ ਪਈ, ਜਿਸ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਰਾਤ ਲਗਭਗ 8 ਵਜੇ ਉਸ ਨੇ ਦਮ ਤੋੜ ਦਿੱਤਾ। ਪੁਲਸ ਮੁਤਾਬਕ ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।
 

Babita

This news is Content Editor Babita