30 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ

06/03/2023 6:36:50 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਧਾਰੋਵਾਲੀ ਦੇ 30 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਸੰਨੀ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਤੇ ਬੁਟੀਕ ਦਾ ਕੰਮ ਕਰਨ ਵਾਲੀ ਕਿਸੇ ਔਰਤ ਨੇ ਉਨ੍ਹਾਂ ਦੇ ਪੁੱਤ ’ਤੇ ਗ਼ਲਤ ਮੈਸੇਜ ਤੇ ਅਸ਼ਲੀਲ ਵੀਡੀਓ ਭੇਜਣ ਦੇ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਨੂੰ ਲੈ ਕੇ ਉਹ ਅੱਜ ਪਿੰਡ ਦੇ ਮੋਹਤਬਰ ਆਗੂਆਂ ਸਮੇਤ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਪਹੁੰਚੇ ਸਨ ਤੇ ਮੋਹਤਬਰ ਲੋਕਾਂ ਦੀ ਹਾਜ਼ਰੀ ’ਚ ਪੁਲਸ ਵੱਲੋਂ ਉਨ੍ਹਾਂ ਦਾ ਫ਼ੈਸਲਾ ਕਰਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ : ਫ਼ੌਜੀ ਦੇ ਛੁੱਟੀ ’ਤੇ ਆਉਣ ਦੀ ਉਡੀਕ ’ਚ ਸੀ ਪਰਿਵਾਰ, ਵਰਤ ਗਿਆ ਇਹ ਭਾਣਾ

ਮੋਹਤਬਰ ਲੋਕਾਂ ਵੱਲੋਂ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਥਾਣੇ ਤੋਂ ਬਾਹਰ ਭੇਜ ਦਿੱਤਾ ਗਿਆ ਤੇ ਜਦੋਂ ਉਹ ਥਾਣੇ ਤੋਂ ਬਾਹਰ ਆਏ ਤਾਂ ਅੰਦਰੋਂ ਇਕਦਮ ਆਵਾਜ਼ ਆਈ, ਜਦੋਂ ਉਹ ਅੰਦਰ ਪਹੁੰਚੇ ਤਾਂ ਉਨ੍ਹਾਂ ਦਾ ਪੁੱਤ ਬੇਹੋਸ਼ ਪਿਆ ਸੀ। ਇਸ ਦੌਰਾਨ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨੌਜਵਾਨ ਸੰਨੀ ਨੂੰ ਡੇਰਾ ਬਾਬਾ ਨਾਨਕ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਸੰਨੀ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ :  ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

ਇਸ ਸਬੰਧੀ ਜਦੋਂ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ 174 ਦੀ ਕਾਰਵਾਈ ਕੀਤੀ ਗਈ ਹੈ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ, ਜੋ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।


Manoj

Content Editor

Related News