ਸਕੂਟਰੀ ਤੋਂ ਡਿੱਗਣ ਕਾਰਨ ਮੌਤ

Wednesday, Sep 20, 2017 - 06:46 AM (IST)

ਸਕੂਟਰੀ ਤੋਂ ਡਿੱਗਣ ਕਾਰਨ ਮੌਤ

ਬਰਨਾਲਾ(ਵਿਵੇਕ ਸਿੰਧਵਾਨੀ,ਰਵੀ)— ਇਕ ਵਿਅਕਤੀ ਦੀ ਸਕੂਟਰੀ ਤੋਂ ਡਿੱਗਣ ਕਾਰਨ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਸ ਚੌਕੀ ਇੰਡਸਟ੍ਰੀਅਲ ਏਰੀਆ ਦੇ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਭੱਦਲਵੱਢ ਬੀਤੀ ਰਾਤ ਸਕੂਟਰੀ 'ਤੇ ਬਰਨਾਲਾ ਤੋਂ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਰਾਏਕੋਟ ਰੋਡ ਪੁਲ ਤੋਂ ਹੁੰਦਾ ਹੋਇਆ ਸੈਕਰਟ ਹਾਰਟ ਸਕੂਲ ਕੋਲ ਪਹੁੰਚਿਆ ਤਾਂ ਅਚਾਨਕ ਡਿੱਗ ਗਿਆ। ਪਿੱਛੋਂ ਆਉਂਦੇ ਟ੍ਰਾਈਡੈਂਟ ਫੈਕਟਰੀ ਦੇ ਮੁਲਾਜ਼ਮਾਂ ਨੇ ਉਸ ਨੂੰ ਚੁੱਕ ਕੇ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੌਤ ਹੋਣ ਦੇ ਕਾਰਨਾਂ ਦਾ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਪਤਾ ਲੱਗੇਗਾ। ਪੁਲਸ ਨੇ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭੱਦਲਵੱਢ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News