ਮੋਟਰਸਾਈਕਲ ਤੋਂ ਡਿੱਗਣ ਕਾਰਨ ਔਰਤ ਦੀ ਮੌਤ
Wednesday, Oct 04, 2017 - 02:52 AM (IST)
ਤਲਵੰਡੀ ਸਾਬੋ(ਮੁਨੀਸ਼)-ਸ਼ਹਿਰ ਦੇ ਮਲਕਾਣਾ ਰੋਡ 'ਤੇ ਜਾ ਰਹੇ ਮੋਟਰਸਾਈਕਲ ਦੇ ਪਿੱਛੇ ਬੈਠੀ ਇਕ ਔਰਤ ਦੇ ਅਚਾਨਕ ਡਿੱਗਣ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸੰਦੋਹਾ ਵਾਸੀ ਗੁਰਦੀਪ ਸਿੰਘ ਆਪਣੀ ਪਤਨੀ ਮਨਪ੍ਰੀਤ ਕੌਰ (30) ਸਮੇਤ ਮੋਟਰਸਾਈਕਲ 'ਤੇ ਪਿੰਡ ਮਲਕਾਣਾ ਵਿਖੇ ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਸੀ ਕਿ ਤਲਵੰਡੀ ਸਾਬੋ ਤੋਂ ਮਲਕਾਣਾ ਰੋਡ 'ਤੇ ਭੱਠੇ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਸੜਕ ਵਿਚ ਪਏ ਟੋਏ ਵਿਚ ਵੱਜਣ ਕਾਰਨ ਪਿੱਛੇ ਬੈਠੀ ਮਨਪ੍ਰੀਤ ਕੌਰ ਮੋਟਰਸਾਈਕਲ ਤੋਂ ਹੇਠਾਂ ਡਿੱਗ ਪਈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਵਾਪਰਨ ਮੌਕੇ ਲੰਘ ਰਹੇ ਇਕ ਰਾਹਗੀਰ ਨੇ ਆਪਣੀ ਗੱਡੀ ਰਾਹੀਂ ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਮਨਪ੍ਰੀਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਖਬਰ ਲਿਖੇ ਜਾਣ ਤੱਕ ਪੁਲਸ ਆਪਣੀ ਕਾਰਵਾਈ ਕਰਨ ਵਿਚ ਰੁੱਝੀ ਹੋਈ ਸੀ।
