ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Tuesday, Oct 24, 2017 - 04:24 AM (IST)
ਲੁਧਿਆਣਾ(ਰਿਸ਼ੀ)-ਥਾਣਾ ਡਵੀਜ਼ਨ ਨੰ. 6 ਦੇ ਇਲਾਕਾ ਘੋੜਾ ਫੈਕਟਰੀ ਰੋਡ ਕੋਲ ਪਾਰਕ ਤੋਂ ਸੋਮਵਾਰ ਸਵੇਰ ਇਕ 20 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਦੀ ਪਛਾਣ ਨਾ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ। ਥਾਣਾ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਮੁਤਾਬਕ ਨੌਜਵਾਨ ਦੀ ਪਛਾਣ ਕਰਵਾਉਣ ਲਈ ਕਈ ਟੀਮਾਂ ਇਲਾਕੇ ਵਿਚ ਭੇਜੀਆਂ ਗਈਆਂ ਹਨ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਨੌਜਵਾਨ ਦੀ ਮੌਤ ਜ਼ਿਆਦਾ ਨਸ਼ਾ ਕਰਨ ਕਾਰਨ ਹੋਈ ਹੈ, ਜਿਸ ਕਾਰਨ ਉਹ ਪਾਰਕ ਵਿਚ ਹੀ ਸੁੱਤਾ ਰਹਿ ਗਿਆ। ਲਾਵਾਰਸ ਲਾਸ਼ ਪਈ ਦੇਖ ਕੇ ਰਾਹਗੀਰਾਂ ਨੇ ਪੁਲਸ ਕੰਟਰੋਲ ਰੂਮ 'ਤੇ ਫੋਨ ਕਰ ਕੇ ਸੂਚਨਾ ਦਿੱਤੀ।
