ਟੈਂਕਰ ਦੀ ਲਪੇਟ ''ਚ ਆਉਣ ਨਾਲ ਬਜ਼ੁਰਗ ਦੀ ਮੌਤ
Wednesday, Oct 25, 2017 - 04:03 AM (IST)
ਬਠਿੰਡਾ (ਪਾਇਲ)-ਮੰਗਲਵਾਰ ਸ਼ਾਮ ਜੱਸੀ ਚੌਕ 'ਚ ਤੇਲ ਟੈਂਕਰ ਦੀ ਲਪੇਟ 'ਚ ਆਉਣ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਜੱਸੀ ਪੌ ਵਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਕੁਚਲਣ ਤੋਂ ਬਾਅਦ ਟੈਂਕਰ ਚਾਲਕ ਆਪਣੀ ਗੱਡੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਇਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਕਰੀਬ 70 ਸਾਲਾ ਤੇਜਾ ਸਿੰਘ ਵਾਸੀ ਜੱਸੀ ਪੌ ਵਾਲੀ ਕਿਸੇ ਕੰਮ ਲਈ ਆਪਣੇ ਸਕੂਟਰ 'ਤੇ ਜੱਸੀ ਬੱਸ ਸਟੈਂਡ ਆਇਆ ਹੋਇਆ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਤੇਲ ਟੈਂਕਰ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਜਾਣਕਾਰੀ ਮਿਲਣ 'ਤੇ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਟੈਂਕਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਕੋਟਫੱਤਾ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
