ਫਰੀਦਕੋਟ : ਮਾਡਰਨ ਜੇਲ 'ਚ ਹੋਈ ਹਵਾਲਾਤੀ ਦੀ ਮੌਤ

12/14/2017 2:30:42 PM

ਫਰੀਦਕੋਟ (ਜਗਤਾਰ) - ਫਰੀਦਕੋਟ ਦੀ ਮਾਡਰਨ ਜੇਲ 'ਚ ਹਵਾਲਾਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਹਵਾਲਾਤੀ ਦਵਿੰਦਰ ਸਿੰਘ ਉਮਰ (65) ਸਾਲ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ ਅਤੇ ਉਹ ਨੂਰਪੁਰਾ ਦਾ ਰਹਿਣ ਵਾਲਾ ਸੀ। ਪੁਲਸ ਨੇ ਉਸ ਨੂੰ ਮੋਗਾ ਜ਼ਿਲੇ ਦੇ ਐਨ. ਆਰ. ਆਈ. ਥਾਣੇ 'ਚ ਧੋਖਾਧੜੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੋਇਆ ਸੀ। ਮਾਡਰਨ ਜੇਲ ਫਰੀਦਕੋਟ ਵਿਖੇ 3 ਦਿਨ ਪਹਿਲਾਂ ਹੀ ਦਵਿੰਦਰ ਸਿੰਘ ਐੱਨ. ਆਰ. ਆਈ. ਹਵਾਲਾਤੀ ਦੀ ਹਾਲਤ ਵਿਗੜਨ ਕਾਰਨ ਸਿਵਲ ਹਸਪਤਾਲ ਅਤੇ ਬਾਅਦ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਮੌਕੇ ਡਿਪਟੀ ਸੁਪਰਡੈਂਟ ਜੇਲ੍ਹ ਇਕਬਾਲ ਸਿੰਘ ਭੁੱਲਰ ਨੇ ਕਿਹਾ ਕਿ ਉਸ ਨੂੰ 3 ਦਿਨ ਪਹਿਲਾਂ ਬਿਮਾਰ ਹੋਣ ਕਾਰਨ ਹਸਪਤਾਲ ਲਿਆਂਦਾ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੈਡੀਕਲ ਹਸਪਤਾਲ 'ਚ ਹੀ ਉਸ ਦੀ ਮੌਤ ਹੋ ਗਈ।


Related News