ਕਰੰਟ ਲੱਗਣ ਨਾਲ 1 ਵਿਅਕਤੀ ਦੀ ਮੌਤ

Tuesday, Mar 13, 2018 - 12:13 AM (IST)

ਕਰੰਟ ਲੱਗਣ ਨਾਲ 1 ਵਿਅਕਤੀ ਦੀ ਮੌਤ

ਜਲਾਲਾਬਾਦ(ਟੀਨੂੰ, ਦੀਪਕ)—ਪਿੰਡ ਮਲਕਜ਼ਾਦਾ ਵਿਖੇ ਖੇਤ ਵਿਚ ਕੰਮ ਕਰਦੇ ਸਮੇਂ ਵਿਅਕਤੀ ਨੂੰ ਬਿਜਲੀ ਦੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਲਕਜ਼ਾਦਾ ਦਾ ਨਿਵਾਸੀ ਤਿਲਕ ਰਾਜ (38) ਪੁੱਤਰ ਪੂਰਨ ਸਿੰਘ ਅੱਜ ਸਵੇਰੇ ਪਿੰਡ ਵਿਚ ਹੀ ਸਥਿਤ ਖੇਤ 'ਚ ਕੰਮ ਕਰਨ ਲਈ ਗਿਆ ਸੀ। ਇਸ ਦੌਰਾਨ ਜਦੋਂ ਉਹ ਮੋਟਰ ਦਾ ਸਵਿੱਚ ਬੰਦ ਕਰਨ ਲਈ ਖੇਤ ਵਿਚ ਹੀ ਲੱਗੇ ਬਿਜਲੀ ਦੇ ਟਰਾਂਸਫਾਰਮਰ ਕੋਲ ਗਿਆ ਤਾਂ ਉਸ ਨੂੰ ਕਰੰਟ ਲੱਗ ਗਿਆ, ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਪਰ ਉਹ ਆਪਣੀ ਜ਼ਿੰਦਗੀ ਮੌਤ ਦੇ ਹੱਥੋਂ ਹਾਰ ਗਿਆ ਅਤੇ ਉਸ ਦੀ ਮੌਤ ਹੋ ਗਈ। ਇਥੇ ਦੱਸਣਯੋਗ ਹੈ ਕਿ ਤਿਲਕ ਰਾਜ ਆਪਣੇ ਪਿਛੇ ਆਪਣੀ ਪਤਨੀ, ਇਕ ਲੜਕੀ ਅਤੇ ਲੜਕਾ ਛੱਡ ਗਿਆ ਹੈ। ਉਧਰ ਦੂਸਰੇ ਪਾਸੇ ਤਿਲਕ ਰਾਜ ਦੀ ਮੌਤ ਹੋ ਜਾਣ ਦੀ ਖਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਪਿੰਡ ਨਿਵਾਸੀ ਉਸ ਦੇ ਘਰ 'ਚ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜਣੇ ਸ਼ੁਰੂ ਹੋ ਗਏ।


Related News