ਭੇਤਭਰੇ ਹਾਲਾਤ ''ਚ ਨੌਜਵਾਨ ਦੀ ਮੌਤ ਔਰਤ ਸਮੇਤ 4 ਖਿਲਾਫ ਮਾਮਲਾ ਦਰਜ
Saturday, Apr 28, 2018 - 12:11 AM (IST)

ਜਲਾਲਾਬਾਦ(ਨਿਖੰਜ)—ਵੀਰਵਾਰ ਦੀ ਰਾਤ ਨੂੰ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਗੁਮਾਨੀ ਵਾਲਾ ਖੂਹ ਵਿਖੇ ਇਕ ਨੌਜਵਾਨ ਬਲਜੀਤ ਸਿੰਘ ਪੁੱਤਰ ਖੁਸ਼ਹਾਲ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲਾ ਫਾਜ਼ਿਲਕਾ ਦੇ ਐੱਸ. ਐੱਸ. ਪੀ. ਡਾ. ਕੇਤਨ ਬਲੀਰਾਮ ਪਾਟਿਲ ਭਾਰੀ ਪੁਲਸ ਫੋਰਸ ਨਾਲ ਮ੍ਰਿਤਕ ਨੌਜਵਾਨ ਦੇ ਘਰ ਪੁੱਜੇ। ਉਨ੍ਹਾਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੌਤ ਦੇ ਕਾਰਨਾਂ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਫਾਜ਼ਿਲਕਾ ਭੇਜ ਦਿੱਤੀ। ਇਸ ਘਟਨਾ ਦੀ ਤਫਤੀਸ਼ ਕਰ ਰਹੇ ਥਾਣਾ ਸਦਰ ਦੇ ਐੱਸ. ਐੱਚ. ਓ. ਭੋਲਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਬਲਜੀਤ ਸਿੰਘ ਦੀ ਮਾਤਾ ਸੰਤੋ ਬਾਈ ਪਤਨੀ ਖੁਸ਼ਹਾਲ ਸਿੰਘ ਦੇ ਬਿਆਨਾਂ 'ਤੇ ਬਲਵਿੰਦਰ ਸਿੰਘ, ਸਤਨਾਮ ਸਿੰਘ ਪੁੱਤਰਾਨ ਬਚਨ ਸਿੰਘ, ਬਚਨ ਸਿੰਘ ਪੁੱਤਰ ਲਾਲ ਸਿੰਘ ਅਤੇ ਨਿਰਮਲਾ ਰਾਣੀ ਪਤਨੀ ਬਲਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।