ਨਸ਼ੇ ਦੀ ਓਵਰਡੋਜ਼ ਲੈਣ ਨਾਲ ਨੌਜਵਾਨ ਦੀ ਮੌਤ

05/02/2018 1:23:54 AM

ਅਬੋਹਰ(ਸੁਨੀਲ)—ਨਸ਼ੇ ਦੀ ਓਰਡੋਜ਼ ਲੈਣ ਨਾਲ ਪਿੰਡ ਭਾਗੂ ਵਾਸੀ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਪੁਲਸ ਵੱਲੋਂ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ । ਜਾਣਕਾਰੀ ਮੁਤਾਬਕ ਪਿੰਡ ਭਾਗੂ ਵਾਸੀ ਪ੍ਰਦੀਪ ਪੁੱਤਰ ਰਾਜਿੰਦਰ ਕੁਮਾਰ ਪਿਛਲੇ ਕਾਫੀ ਸਮੇਂ ਤੋਂ ਲੀਵਰ ਦੀ ਕਮਜ਼ੋਰੀ ਅਤੇ ਕਾਲਾ ਪੀਲੀਆ ਤੋਂ ਪੀੜਤ ਸੀ । ਇਸ ਤੋਂ ਪ੍ਰੇਸ਼ਾਨ ਹੋ ਕੇ ਉਹ ਨਸ਼ੇ ਦਾ ਜ਼ਿਆਦਾ ਸੇਵਨ ਕਰਨ ਲੱਗ ਪਿਆ ਸੀ । ਪਿਛਲੇ ਦਿਨੀਂ ਉਸ ਨੇ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ । ਮ੍ਰਿਤਕ ਵਿਆਹਿਆ ਸੀ ਅਤੇ ਉਸ ਦੀ ਦੋ ਸਾਲਾਂ ਦੀ ਇਕ ਕੁੜੀ ਸੀ । ਥਾਣਾ ਬਹਾਵਵਾਲਾ ਦੇ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਮ੍ਰਿਤਕ ਦੇ ਪਿਤਾ ਰਾਜਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਪਰਿਵਾਰ ਹਵਾਲੇ ਕੀਤਾ ।