ਟਰੇਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

Sunday, Jun 17, 2018 - 02:46 AM (IST)

ਟਰੇਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਚਾਉਕੇ(ਰਜਿੰਦਰ)-ਬਠਿੰਡਾ ਬਰਨਾਲਾ ਰੇਲਵੇ ਲਾਈਨਾਂ ਉਪਰ ਪਿੰਡ ਕਰਾੜਵਾਲਾ ਲਾਗੇ ਇਕ ਵਿਅਕਤੀ ਦੀ ਟਰੇਨ ਦੀ ਫੇਟ ਵੱਜਣ ਨਾਲ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰੇਲਵੇ ਪੁਲਸ ਰਾਮਪੁਰਾ ਦੇ ਇੰਚਾਰਜ ਏ. ਐੱਸ. ਆਈ. ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਗਰੇਜ਼ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਬੁਰਜ ਮਾਨਸ਼ਾਹੀਆ ਜੋ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਦੀ ਰੇਲ ਗੱਡੀ ਦੀ ਫੇਟ ਵਜਣ ਨਾਲ ਮੌਤ ਹੋ ਗਈ। ਉਸ ਦੇ ਭਰਾ ਗੋਰਾ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰ ਕੇ ਮ੍ਰਿਤਕ ਨੂੰ ਸਹਾਰਾ ਗਰੁੱਪ ਦੇ ਵਰਕਰਾਂ ਨੇ ਹਸਪਤਾਲ ਪਹੁੰਚਾਇਆ। 


Related News