3 ਦਿਨ ਪਹਿਲਾਂ ਦੁਬਈ ਤੋਂ ਵਾਪਸ ਮੁਡ਼ਿਆ ਨੌਜਵਾਨ, ਮੌਤ

Friday, Jul 27, 2018 - 04:13 AM (IST)

3 ਦਿਨ ਪਹਿਲਾਂ ਦੁਬਈ ਤੋਂ ਵਾਪਸ ਮੁਡ਼ਿਆ ਨੌਜਵਾਨ, ਮੌਤ

ਲੁਧਿਆਣਾ(ਰਿਸ਼ੀ)-3 ਦਿਨ ਪਹਿਲਾਂ ਦੁਬਈ ਤੋਂ ਵਾਪਸ ਮੁਡ਼ੇ 28 ਸਾਲਾ ਨੌਜਵਾਨ ਦੀ ਵੀਰਵਾਰ ਬਾਅਦ ਦੁਪਹਿਰ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮੌਕੇ ’ਤੇ ਪੁੱਜੀ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਮੌਤ ਦੀ ਖ਼ਬਰ ਦਾ ਪਤਾ ਲਗਦੇ ਹੀ ਨੌਜਵਾਨ ਦੇ ਘਰ ਦੇ ਬਾਹਰ ਲੋਕਾਂ ਦਾ ਤਾਂਤਾ ਲੱਗ ਗਿਆ। ਲੋਕਾਂ ਦੀ ਜ਼ੁਬਾਨ ’ਤੇ ਇਕ ਹੀ ਗੱਲ ਸੀ ਕਿ ਨੌਜਵਾਨ ਦੀ ਮੌਤ ਉਸ ਨੂੰ ਵਾਪਸ ਖਿੱਚ ਲਿਆਈ। ਮ੍ਰਿਤਕ ਦੀ ਪਛਾਣ ਕਰਨ ਨਿਵਾਸੀ ਗਲੀ ਨੰ.4, ਸ਼ਿਮਲਾਪੁਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਭਰਾ ਪ੍ਰਤਾਪ ਸਿੰਘ ਨੇ ਦੱਸਿਆ ਕਿ ਲਗਭਗ ਡੇਢ ਸਾਲ ਪਹਿਲਾਂ  ਉਹ ਕੰਮ ਦੇ ਸਿਲਸਿਲੇ ਵਿਚ ਦੁਬਈ ਗਿਆ ਸੀ। ਉਸ ਦਾ ਇਕ 8 ਸਾਲ ਦਾ ਬੇਟਾ ਹੈ। ਉਸ ਦੀ ਪਤਨੀ ਆਪਣੇ ਪੇਕੇ ਘਰ ਰਹਿੰਦੀ ਹੈ। ਭਾਰਤ ਆਉਂਦੇ ਹੀ ਉਹ ਆਪਣੇ ਸਹੁਰੇ ਘਰ, ਢਿੱਲੋਂ ਕਾਲੋਨੀ ਚਲਾ ਗਿਆ। ਅੱਜ ਦੁਪਹਿਰ 2 ਵਜੇ ਦੇ ਕਰੀਬ ਉਹ ਆਪਣੇ ਘਰ ਆਇਆ ਅਤੇ ਅੱਧੇ ਘੰਟੇ ਬਾਅਦ ਹੀ ਸਿਹਤ ਖਰਾਬ ਹੋਣ ਦੀ ਗੱਲ ਕਹਿਣ ਲੱਗ ਪਿਆ। ਉਸ ਨੂੰ ਤੁਰੰਤ ਇਲਾਜ  ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦੀ ਮੌਤ ਜ਼ਹਿਰੀਲੀ ਚੀਜ਼ ਖਾਣ ਨਾਲ ਹੋਈ ਹੈ। ®ਥਾਣਾ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਮੁਤਾਬਕ ਪੋਸਟਮਾਰਟਮ ਤੋਂ ਬਾਅਦ ਹੀ ਸਥਿਤੀ ਸਾਫ ਹੋਵੇਗੀ। ਪੁਲਸ ਸੂਤਰਾਂ  ਮੁਤਾਬਕ ਪਰਿਵਾਰ ਵਾਲਿਆਂ ਨੇ ਜਿਨ੍ਹਾਂ ਰਿਸ਼ਤੇਦਾਰਾਂ ’ਤੇ ਦੋਸ਼ ਲਾਇਆ ਹੈ, ਨੂੰ ਪੁਲਸ ਹਿਰਾਸਤ ਵਿਚ ਲੈ ਕੇ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।
 


Related News