ਅੌਰਤ ਦੀ ਸ਼ੱਕੀ ਹਾਲਾਤ ’ਚ ਮੌਤ
Saturday, Aug 18, 2018 - 02:11 AM (IST)

ਅਬੋਹਰ, (ਸੁਨੀਲ)–ਉਪ ਮੰਡਲ ਦੀ ਢਾਣੀ ਕਡ਼ਾਕਾ ਸਿੰਘ ਵਾਸੀ ਇਕ ਅੌਰਤ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਪੁਲਸ ਨੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।ਜਾਣਕਾਰੀ ਅਨੁਸਾਰ 35 ਸਾਲਾ ਛਿੰਦੋ ਬਾਈ ਦੇ ਪਰਿਵਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਕਿਸੇ ਜ਼ਹਿਰੀਲੇ ਜੀਵ ਨੇ ਡੰਗ ਮਾਰ ਦਿੱਤਾ ਸੀ, ਜਿਸ ਕਾਰਨ ਉਹ ਬੀਤੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੀ ਸੀ। ਬੀਤੇ ਦਿਨੀਂ ਛਿੰਦੋ ਨੂੰ ਇਲਾਜ ਲਈ ਅਬੋਹਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ। ਉਸ ਦੀ ਬੀਤੀ ਸ਼ਾਮ ਮੌਤ ਹੋ ਗਈ। ਥਾਣਾ ਨੰਬਰ 1 ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।