ਗਮੀ ''ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ

Sunday, Jun 21, 2026 - 10:43 AM (IST)

ਗਮੀ ''ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ

ਰਈਆ(ਹਰਜੀਪ੍ਰੀਤ)- ਬੀਤੇ ਦਿਨੀਂ ਇੱਥੋਂ ਨੇੜਲੇ ਪਿੰਡ ਚੀਮਾਬਾਠ ਦੇ ਇਕ ਨੌਜਵਾਨ ਦੀ ਆਪਣੇ ਹੀ ਟਰੈਕਟਰ ਥੱਲੇ ਆਉਣ ਕਰ ਕੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ (22), ਪੁੱਤਰ ਗੁਰਮੀਤ ਸਿੰਘ ਵਾਸੀ ਚੀਮਾਬਾਠ, ਜਦੋਂ ਆਪਣੇ ਖੇਤਾਂ ਨੂੰ ਜਾ ਰਿਹਾ ਸੀ ਤਾਂ ਅਚਾਨਕ ਟਰੈਕਟਰ ਪਲਟ ਗਿਆ। ਇਸ ਹਾਦਸੇ ’ਚ ਟਰੈਕਟਰ ਦੇ ਥੱਲੇ ਆਉਣ ਕਰ ਕੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ

ਇਸ ਦੁਖਦ ਮੌਕੇ ਮਾਤਾ ਕੁਲਵਿੰਦਰ ਕੌਰ, ਭਰਾ ਲਵਪ੍ਰੀਤ ਸਿੰਘ, ਚਾਚਾ ਰਜਿੰਦਰ ਸਿੰਘ, ਚਾਚਾ ਮਾਸਟਰ ਅਮਨਦੀਪ ਸਿੰਘ ਅਮਨ ਸਮੇਤ ਸਾਰੇ ਪਰਿਵਾਰਕ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਸੰਤੋਖ ਸਿੰਘ ਭਲਾਈਪੁਰ, ਬਲਜੀਤ ਸਿੰਘ ਜਲਾਲਉਸਮਾ (ਦੋਵੇਂ ਸਾਬਕਾ ਵਿਧਾਇਕ), ਰਵਿੰਦਰ ਸਿੰਘ ਚੀਮਾ ਸਾਬਕਾ ਸਰਪੰਚ, ਸੁਰਜੀਤ ਸਿੰਘ ਕੰਗ ਚੇਅਰਮੈਨ ਮਾਰਕੀਟ ਕਮੇਟੀ ਰਈਆ, ਗੁਰਵਿੰਦਰ ਸਿੰਘ ਚੀਮਾ, ਹਰਦੇਵ ਸਿੰਘ ਸਰਪੰਚ, ਨੰਬਰਦਾਰ ਮੰਗਲ ਸਿੰਘ, ਕਸ਼ਮੀਰ ਕੌਰ 'ਆਪ' ਆਗੂ, ਬਲਜਿੰਦਰ ਸਿੰਘ ਪੱਪੂ ਅਤੇ ਗਗਨ ਸਲਵਾਨ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਇੱਥੇ ਇਹ ਵੀ ਦੱਸਣਯੋਗ ਹੈ ਕਿ ਜਸ਼ਨਪ੍ਰੀਤ ਦੀ ਮੌਤ ਤੋਂ ਅਗਲੇ ਹੀ ਦਿਨ ਉਸ ਦਾ ਜਨਮਦਿਨ ਸੀ। ਉਹ ਆਪਣੇ ਯਾਰਾਂ-ਦੋਸਤਾਂ ਨਾਲ ਜਨਮਦਿਨ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਜਿਸ ਦਿਨ ਜਸ਼ਨਪ੍ਰੀਤ ਦਾ ਜਨਮਦਿਨ ਮਨਾਇਆ ਜਾਣਾ ਸੀ, ਉਸ ਦਿਨ ਉਸ ਦੀ ਚਿਖਾ ਬਲ ਰਹੀ ਸੀ, ਜੋ ਕਿ ਪਰਿਵਾਰ ਅਤੇ ਇਲਾਕੇ ਲਈ ਬਹੁਤ ਹੀ ਅਸਹਿਣਯੋਗ ਅਤੇ ਦਿਲ-ਕੰਬਾਊ ਸੀ।

ਇਹ ਵੀ ਪੜ੍ਹੋ- ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News