ਲਦਾਖ਼ ਦੀ ਗਲਵਾਨ ਘਾਟੀ ਦੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਚੌਥੀ ਬਰਸੀ ਮਨਾਈ

Tuesday, Jun 18, 2024 - 02:30 PM (IST)

ਲਦਾਖ਼ ਦੀ ਗਲਵਾਨ ਘਾਟੀ ਦੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਚੌਥੀ ਬਰਸੀ ਮਨਾਈ

ਚੀਮਾ ਮੰਡੀ (ਗੋਇਲ): ਲਦਾਖ਼ ਦੀ ਗਲਵਾਨ ਘਾਟੀ ਵਿਚ ਚੀਨੀ ਫ਼ੌਜ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਦੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਤੋਲਾਵਾਲ (ਸੈਨਾ ਮੈਡਲ) ਦੀ ਚੌਥੀ ਬਰਸੀ ਪਿੰਡ ਤੋਲਾਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਜਖੇਪਲ ਰੋਡ ਵਿਖੇ ਮਨਾਈ ਗਈ। ਇਸ ਦੌਰਾਨ ਪਰਿਵਾਰ ਵੱਲੋਂ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜਗਤਾਰ ਸਿੰਘ ਜੀ ਦੇ ਰਾਗੀ ਜਥੇ ਨੇ ਕੀਰਤਨ ਦੀ ਸਾਂਝ ਪਾਈ। 

PunjabKesari

ਇਹ ਖ਼ਬਰ ਵੀ ਪੜ੍ਹੋ - CM ਮਾਨ ਦੇ ਹੁਕਮਾਂ ਦਾ ਅਸਰ: ਸੂਬੇ ਦੇ ਪਹਿਲੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ

ਇਸ ਮੌਕੇ ਫ਼ੌਜ ਵੱਲੋਂ ਪੰਹੁਚੇ ਅਧਿਕਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਿ ਫ਼ੌਜ ਵਲੋਂ ਨਾਇਬ ਸੂਬੇਦਾਰ ਸਿਮਰਤ ਸਿੰਘ ਨੇ ਹਾਜ਼ਰੀ ਲਗਵਾਈ ਜਦ ਕਿ ਸਾਬਕਾ ਫ਼ੌਜੀਆਂ ਵੱਲੋਂ ਇਕਬਾਲ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ ਤੇ ਹਰਪ੍ਰੀਤ ਸਿੰਘ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News