ਨਵਾਂਸ਼ਹਿਰ ਵਿਖੇ ਛੱਪੜ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

Thursday, Aug 24, 2023 - 05:06 PM (IST)

ਨਵਾਂਸ਼ਹਿਰ ਵਿਖੇ ਛੱਪੜ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਦੇ ਨੇੜਲੇ ਪਿੰਡ ਕੁਲਾਮ ਵਿਖੇ ਛੱਪੜ 'ਚ ਨਹਾਉਣ ਗਏ 12 ਸਾਲਾ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬੁੱਧਵਾਰ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਸ਼ਾਮ ਨੂੰ ਪਿੰਡ ਕੁਲਾਮ ਵਿਖੇ ਰਹਿਣ ਵਾਲੇ 2 ਬੱਚੇ ਪਿੰਡ ਦੇ ਛੱਪੜ ’ਚ ਨਹਾਉਣ ਲਈ ਗਏ ਸਨ। ਜਾਣਕਾਰੀ ਮੁਤਾਬਕ ਨਹਾਉਣ ਗਏ ਨੌਜਵਾਨਾਂ ਵਿਚ 4 ਭੈਣਾਂ ਦਾ ਇਕਲੌਤਾ ਭਰਾ ਰੋਹਿਤ (12) ਪੈਰ ਫਿਸਲਣ ਨਾਲ ਡੂੰਘੇ ਖੱਡੇ ਵਿਚ ਫਸ ਜਾਣ ਤੋਂ ਬਾਅਦ ਨਿਕਲ ਨਹੀਂ ਸਕਿਆ ਅਤੇ ਡੁੱਬਣ ਨਾਲ ਉਸ ਦੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਕਿਸੇ ਤਰ੍ਹਾਂ ਬਾਹਰ ਨਿਕਲਣ ਵਿਚ ਸਫ਼ਲ ਰਿਹਾ।

ਇਹ ਵੀ ਪੜ੍ਹੋ- ਉਜੜਿਆ ਘਰ: ਭੁਲੱਥ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਮਚਿਆ ਚੀਕ-ਚਿਹਾੜਾ

PunjabKesari

ਛੱਪੜ ਤੋਂ ਬਾਹਰ ਨਿਕਲਣ ਵਿਚ ਸਫ਼ਲ ਰਹਿਣ ਵਾਲੇ ਕਿਸ਼ੋਰ ਨੇ ਦੱਸਿਆ ਕਿ ਉਸ ਨੇ ਰੋਹਿਤ ਨੂੰ ਡੂੰਘੇ ਪਾਣੀ ਵਿਚ ਨਾ ਜਾਣ ਲਈ ਕਿਹਾ ਸੀ ਕਿ ਪਰ ਉਸ ਨੇ ਕਿਹਾ ਕਿ ਉਸ ਨੂੰ ਤੈਰਨਾ ਆਉਂਦਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਚਾਈਲਡ ਐਂਡ ਵੂਮੈਨ ਸ਼ਹਿਬਾਜ ਸਿੰਘ ਨੇ ਦੱਸਿਆ ਕਿ ਗੋਤਾਖੋਰ ਦੀ ਮਦਦ ਨਾਲ ਉਕਤ ਰੋਹਿਤ ਦੀ ਲਾਸ਼ ਨੂੰ ਬਾਹਰ ਲਿਆ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰੋਹਿਤ ਦਾ ਪਰਿਵਾਰ ਮੂਲ ਰੂਪ ਵਿਚ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਮ੍ਰਿਤਕ ਦੀ ਮਾਂ ਲੋਕਾਂ ਦੇ ਘਰਾਂ ਦੀ ਸਫ਼ਾਈ ਕਰ ਕੇ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਦੀ ਹੈ।

PunjabKesari

ਇਹ ਵੀ ਪੜ੍ਹੋ- ਮਾਲੇਰਕੋਟਲਾ ਵਿਖੇ ਟਿੱਪਰ ਤੇ ਮੋਟਰਸਾਈਕਲ 'ਚ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News