3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਓਵਰਡੋਜ਼ ਨਾਲ ਮੌਤ

06/04/2023 12:50:59 AM

ਜਲੰਧਰ (ਸੋਨੂੰ) : ਫਿਲੌਰ ਦੇ ਵਾਰਡ ਨੰਬਰ 14 ਮੁਹੱਲਾ ਸੰਤੋਖਪੁਰਾ ਵਿਖੇ ਇਕ 30-35 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਉਰਫ ਭਿੰਡੀ ਪੁੱਤਰ ਅਮਰ ਵਾਸੀ ਸੰਤੋਖਪੁਰਾ ਫਿਲੌਰ ਵਜੋਂ ਹੋਈ ਹੈ। ਮ੍ਰਿਤਕ 3 ਬੱਚਿਆਂ ਦਾ ਬਾਪ ਸੀ।

ਇਹ ਵੀ ਪੜ੍ਹੋ : 14 ਦਵਾਈਆਂ ਦੀ ਫਿਕਸਡ-ਡੋਜ਼ ’ਤੇ ਲੱਗੀ ਪਾਬੰਦੀ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ

ਮੁਹੱਲਾ ਵਾਸੀ ਹੰਸ ਰਾਜ ਨੇ ਦੱਸਿਆ ਕਿ ਮ੍ਰਿਤਕ ਦੇ ਵੱਡੇ ਭਰਾ ਦੀ ਪਹਿਲਾਂ ਹੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕਾ ਹੈ। ਮ੍ਰਿਤਕ ਦੀ ਮਾਂ ਤੇ ਮੁਹੱਲਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਕੇ ਇਸ ਨਾਜਾਇਜ਼ ਧੰਦੇ ਨੂੰ ਖਤਮ ਕੀਤਾ ਜਾਵੇ ਤਾਂ ਜੋ ਨੌਜਵਾਨੀ ਦਾ ਬਚਾਅ ਹੋ ਸਕੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News