ਠੰਡ ਨਾਲ ਬੇਸਹਾਰਾ ਵਿਅਕਤੀ ਦੀ ਮੌਤ
Saturday, Jan 18, 2025 - 11:03 AM (IST)
ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਅਮਰੀਕ ਸਿੰਘ ਰੋਡ ’ਤੇ ਇਕ ਬੇਸਹਾਰਾ ਮਜ਼ਦੂਰ ਦੀ ਮੌਤ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਸੰਦੀਪ ਗਿੱਲ ਅਤੇ ਵਿੱਕੀ ਕੁਮਾਰ ਵੱਲੋਂ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਬੀਤੀ ਰਾਤ ਅਮਰੀਕ ਸਿੰਘ ਰੋਡ ’ਤੇ ਇਕ ਬੇਸਹਾਰਾ ਵਿਅਕਤੀ ਦੀ ਮੌਤ ਹੋ ਗਈ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਅਤੇ ਪੁਲਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਸਨਾਖਤ ਕੀਤੀ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਉਕਤ ਬੇਸਹਾਰਾ ਦੀ ਮੌਤ ਠੰਡ ਨਾਲ ਹੋਈ ਲੱਗਦੀ ਹੈ।