ਮੌਲੀਜਾਗਰਾਂ ’ਚ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਮੌਤ
Thursday, Mar 20, 2025 - 02:10 PM (IST)

ਚੰਡੀਗੜ੍ਹ (ਸੁਸ਼ੀਲ) : ਮੌਲੀਜਾਗਰਾਂ ਸਥਿਤ ਮਸਜਿਦ ਨੇੜੇ ਸ਼ੱਕੀ ਹਾਲਾਤ ’ਚ ਵਿਅਕਤੀ ਪਿਆ ਮਿਲਿਆ। ਰਾਹਗੀਰਾਂ ਨੇ ਵਿਅਕਤੀ ਨੂੰ ਪਿਆ ਦੇਖ ਕੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ’ਚ ਦਾਖ਼ਲ ਕਰਵਾਇਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਨਹੀਂ ਹੋ ਸਕੀ। ਮੌਲੀਜਾਗਰਾਂ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੌਲੀਜਾਗਰਾਂ ਥਾਣਾ ਪੁਲਸ ਨੂੰ ਬੁੱਧਵਾਰ ਨੂੰ ਸੂਚਨਾ ਮਿਲੀ ਕਿ ਮੌਲੀਜਾਗਰਾਂ ਸਥਿਤ ਮਸਜਿਦ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਪੁਲਸ ਅਨੁਸਾਰ ਮ੍ਰਿਤਕ ਦੇ ਸਰੀਰ ’ਤੇ ਕਿਸੇ ਤਰ੍ਹਾਂ ਦੀ ਬਾਹਰੀ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਰਾਹਗੀਰ ਨੇ ਮਸਜਿਦ ਦੇ ਨੇੜੇ ਕਰੀਬ 50 ਸਾਲਾ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ’ਚ ਦੇਖਿਆ ਅਤੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ।