ਚਿੱਟੇ ਦੇ ਟੀਕੇ ਕਾਰਨ ਵਿਅਕਤੀ ਦੀ ਮੌਤ
Saturday, Mar 29, 2025 - 04:53 PM (IST)

ਬਠਿੰਡਾ (ਪਰਮਿੰਦਰ) : ਚਿੱਟੇ ਦੇ ਟੀਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਪਰਸ ਰਾਮ ਨਗਰ ਗਲੀ ਨੰਬਰ-1 ਦੇ ਮੁੱਖ ਚੌਂਕ 'ਚ ਉਕਤ ਵਿਅਕਤੀ ਲਹੂ-ਲੂਹਾਨ ਹਾਲਤ 'ਚ ਸੜਕ ’ਤੇ ਪਿਆ ਸੀ, ਜਦੋਂ ਕਿ ਉਸ ਦੇ ਕੋਲ ਇੱਕ ਸਰਿੰਜ ਪਈ ਸੀ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਗੌਤਮ ਗੋਇਲ ਮੌਕੇ 'ਤੇ ਪਹੁੰਚ ਗਏ। ਟੀਮ ਨੇ ਗੰਭੀਰ ਹਾਲਤ 'ਚ ਪਏ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਅਤੇ ਇਲਾਜ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਉਸ ਨੇ ਦੱਸਿਆ ਕਿ ਉਸ ਦੇ ਸਰੀਰ 'ਤੇ ਇੱਕ ਜ਼ਖ਼ਮ ਸੀ, ਜਿਸ ਵਿੱਚ ਉਸ ਨੇ ਚਿੱਟੇ ਦਾ ਟੀਕਾ ਲਗਾਇਆ ਸੀ। ਇਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰੁਣ ਬਿੰਦੀ (45) ਵਾਸੀ ਪਰਸ ਰਾਮ ਨਗਰ ਵਜੋਂ ਹੋਈ ਹੈ। ਸਹਾਰਾ ਜਨ ਸੇਵਾ ਟੀਮ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।