ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਕਾਰਨ ਸਾਈਕਲ ਸਵਾਰ ਦੀ ਮੌਤ
Friday, Apr 11, 2025 - 02:16 PM (IST)

ਚੰਡੀਗੜ੍ਹ (ਸੁਸ਼ੀਲ) : ਇੱਥੇ ਸੈਕਟਰ-33/34 ਡਿਵਾਈਡਿੰਗ ਰੋਡ ’ਤੇ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਪੁਲਸ ਨੇ ਜ਼ਖ਼ਮੀ ਸਾਈਕਲ ਸਵਾਰ ਨੂੰ ਜੀ. ਐੱਮ. ਸੀ. ਐੱਚ.-32 ’ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਚਸ਼ਮਦੀਦ ਵਿਪਨ ਦੀ ਸ਼ਿਕਾਇਤ ’ਤੇ ਸੈਕਟਰ-34 ਥਾਣਾ ਪੁਲਸ ਨੇ ਅਣਗਹਿਲੀ ਤੇ ਗ਼ੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਕੇ ਮੁਲਜ਼ਮ ਹੇਮੰਤ ਵਾਸੀ ਸੈਕਟਰ-20 ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਬੁੜੈਲ ਵਾਸੀ ਵਿਪਨ ਨੇ ਪੁਲਸ ਨੂੰ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਕਰੀਬ ਸਾਢੇ ਅੱਠ ਵਜੇ ਕੰਮ ਵਾਲੀ ਥਾਂ ਵੱਲ ਜਾ ਰਿਹਾ ਸੀ। ਸੈਕਟਰ-33/34 ਡਿਵਾਈਡਿੰਗ ਰੋਡ ’ਤੇ ਤੇਜ਼ ਰਫ਼ਤਾਰ ’ਚ ਬਾਈਕ ਸਵਾਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਤੇ ਫ਼ਰਾਰ ਹੋ ਗਿਆ। ਸਾਈਕਲ ਸਵਾਰ ਦੇ ਸਿਰ ਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਗੰਭੀਰ ਸੱਟਾਂ ਲੱਗੀਆਂ। ਸੈਕਟਰ-34 ਥਾਣਾ ਪੁਲਸ ਨੇ ਕੈਮਰਿਆਂ ਦੀ ਮਦਦ ਨਾਲ ਬਾਈਕ ਸਵਾਰ ਦੀ ਪਛਾਣ ਕਰ ਕੇ ਉਸ ਨੂੰ ਫੜ੍ਹ ਲਿਆ। ਬਾਅਦ ’ਚ ਜ਼ਮਾਨਤ ’ਤੇ ਛੱਡ ਦਿੱਤਾ।