ਚਿੱਟੇ ਨੇ ਇਕ ਹੋਰ ਨੌਜਵਾਨ ਦੀ ਲਈ ਜਾਨ
Saturday, Aug 02, 2025 - 12:45 PM (IST)

ਗੋਨਿਆਣਾ ਮੰਡੀ (ਗੋਰਾ ਲਾਲ) : ਨਸ਼ਿਆਂ ਦੀ ਲਤ ਨੇ ਪੰਜਾਬ ਦੇ ਹੋਰ ਇਕ ਪਰਿਵਾਰ ਦਾ ਚਿਰਾਗ ਬੁਝਾ ਦਿੱਤਾ। ਗੋਨਿਆਣਾ ਮੰਡੀ ਦੇ ਨੇੜਲੇ ਪਿੰਡ ਹਰਰਾਏਪੁਰ ’ਚ ਇਕ 21 ਸਾਲਾ ਨੌਜਵਾਨ ਆਕਾਸ਼ਦੀਪ ਪੁੱਤਰ ਜਗਰੂਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
ਇਹ ਹਾਦਸਾ ਪਿੰਡ ਦੇ ਸਕੂਲ ਦੇ ਮੈਦਾਨ ’ਚ ਵਾਪਰਿਆ, ਜਿੱਥੇ ਆਕਾਸ਼ਦੀਪ ਦੀ ਲਾਸ਼ ਮਿਲਣ ਤੇ ਪਿੰਡ ’ਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਅਤੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚੇ। ਥਾਣਾ ਨੇਹੀਆਂਵਾਲਾ ਦੇ ਐੱਸ. ਐੱਚ. ਓ. ਅਮਰਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਅੱਗੇ ਵਧਾਈ। ਪੁਲਸ ਨੇ ਮ੍ਰਿਤਕ ਦਾ ਮੋਬਾਇਲ ਫੋਨ ਅਤੇ ਹੋਰ ਸਾਮਾਨ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਐੱਸ.ਐੱਚ.ਓ. ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।