ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਮਾਮਲਾ ਦਰਜ
Monday, Oct 06, 2025 - 11:08 AM (IST)

ਫਿਰੋਜ਼ਪੁਰ (ਆਨੰਦ) : ਮਮਦੋਟ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮਮਦੋਟ ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਮੱਲਾ ਰਹੀਮੇ ਕੇ ਉਤਾੜ ਨੇ ਦੱਸਿਆ ਕਿ ਉਸ ਦਾ ਪਿਤਾ ਕਸ਼ਮੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਮੱਲਾ ਰਹੀਮੇ ਕੇ ਉਤਾੜ ਮਿਤੀ 3 ਅਕਤੂਬਰ 2025 ਨੂੰ ਕਰੀਬ 7.40 ਸ਼ਾਮ ਨੂੰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਛਾਂਗਾ ਖੁਰਦ ਤੋਂ ਆਪਣੇ ਪਿੰਡ ਮੱਲਾ ਰਹੀਮੇ ਕੇ ਆ ਰਿਹਾ ਸੀ।
ਉਸ ਦੇ ਪਿੱਛੇ ਇਕ ਕਾਰ ਨੂੰ ਤਰਸੇਮ ਸਿੰਘ ਪੁੱਤਰ ਰਾਜ ਸਿੰਘ ਵਾਸੀ ਬਸਤੀ ਮੋਹਰ ਸਿੰਘ ਚਲਾ ਕੇ ਰਿਹਾ ਸੀ, ਜਿਸ ਨੇ ਵੇਖਦੇ-ਵੇਖਦੇ ਹੀ ਆਪਣੀ ਕਾਰ ਉਸ ਦੇ ਪਿਤਾ ਦੇ ਮੋਟਰਸਾਈਕਲ ਦੇ ਪਿੱਛੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਮਾਰੀ। ਇਸ ਹਾਦਸੇ ਵਿਚ ਉਸ ਦੇ ਪਿਤਾ ਕਸ਼ਮੀਰ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗਹਿਣਾ ਰਾਮ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।