ਰੇਲਗੱਡੀ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Saturday, Feb 28, 2026 - 04:00 PM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ-ਪਟਿਆਲਾ ਰੇਲਵੇ ਲਾਈਨ 'ਤੇ ਮਾਡਲ ਟਾਊਨ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ ਅਤੇ ਪ੍ਰਧਾਨ ਗੌਤਮ ਗੋਇਲ ਮੌਕੇ 'ਤੇ ਪਹੁੰਚੀ।
ਜੀ. ਆਰ. ਪੀ. ਅਤੇ ਆਰ. ਪੀ. ਐੱਫ. ਦੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਮ੍ਰਿਤਕ ਵਿਅਕਤੀ ਕੋਲੋਂ ਇੱਕ ਆਧਾਰ ਕਾਰਡ ਮਿਲਿਆ, ਜਿਸ ਤੋਂ ਉਸਦੀ ਪਛਾਣ ਮੁਖਤਿਆਰ ਸਿੰਘ ਵਾਸੀ ਕੋਟਸ਼ਮੀਰ ਵਜੋਂ ਹੋਈ ਹੈ। ਸਹਾਰਾ ਟੀਮ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ, ਅਤੇ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
