ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

Monday, Apr 27, 2026 - 03:11 PM (IST)

ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਫਿਰੋਜ਼ਪੁਰ (ਪਰਮਜੀਤ ਸੋਢੀ) : ਮੁੱਦਕੀ ਵਿਖੇ ਹੋਏ ਸੜਕ ਹਾਦਸੇ 'ਚ ਜ਼ਖਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਵਾਰਡ ਨੰਬਰ-11 ਮੁੱਦਕੀ ਨੇ ਦੱਸਿਆ ਕਿ ਉਸ ਦਾ ਪੁੱਤਰ ਕੁਲਵਿੰਦਰ ਸਿੰਘ ਮੋਗਾ ਵਿਖੇ ਪ੍ਰਾਈਵੇਟ ਨੌਕਰੀ ਕਰਦਾ ਸੀ, ਜੋ 25 ਅਪ੍ਰੈਲ 2026 ਨੂੰ ਆਪਣੇ ਕੰਮ ਤੋਂ ਵਾਪਸ ਆਪਣੀ ਕਾਰ 'ਤੇ ਵਾਪਸ ਮੋਗਾ ਤੋਂ ਆ ਰਿਹਾ ਸੀ।

ਮੰਗਾ ਸਿੰਘ ਨੇ ਦੱਸਿਆ ਕਿ ਜਦ ਉਸ ਦਾ ਪੁੱਤਰ ਮੁੱਦਕੀ ਪੁਲ ਉੱਪਰ ਪੁੱਜਿਆ ਤਾਂ ਕਿਸੇ ਕਾਰਨ ਆਪਣੀ ਕਾਰ ਤੋਂ ਬਾਹਰ ਨਿਕਲਣ ਲੱਗਾ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਉਸ ਦੇ ਵਿਚ ਵੱਜਣ ਕਾਰਨ ਉਸ ਦੇ ਸੱਟਾਂ ਵੱਜ ਗਈਆਂ। ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ। ਉਸ ਦੀ ਦੌਰਾਨੇ ਇਲਾਜ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News