ਅਣਪਛਾਤੇ ਕਾਰ ਚਾਲਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
Tuesday, Apr 28, 2026 - 02:38 PM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਨੇ ਬੀਤੇ ਦਿਨੀਂ ਵਾਪਰੇ ਇਕ ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀ ਦੇ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਫ਼ਿਰੋਜ਼ਪੁਰ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਮੌੜਾ ਸਿੰਘ ਪੁੱਤਰ ਜੀਤਾ ਵਾਸੀ ਪਿੰਡ ਸੋਢੀ ਵਾਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਪਿਤਾ ਜੀਤਾ ਸਿੰਘ ਬੀਤੇ ਦਿਨੀਂ ਆਪਣੇ ਸਾਈਕਲ ’ਤੇ ਪੈਨਸ਼ਨ ਲੈਣ ਲਈ ਗਿਆ ਸੀ ਅਤੇ ਉਹ ਵੀ ਮੋਟਰਸਾਈਕਲ ’ਤੇ ਘਰੇਲੂ ਸਮਾਨ ਲੈਣ ਲਈ ਉਸਦੇ ਪਿੱਛੇ ਹੀ ਜਾ ਰਿਹਾ ਸੀ।
ਸਵੇਰੇ ਕਰੀਬ 11 ਵਜੇ ਜਦੋਂ ਉਸਦਾ ਪਿਤਾ ਪੈਨਸ਼ਨ ਲੈ ਕੇ ਵਾਪਸ ਘਰ ਪਰਤ ਰਿਹਾ ਸੀ ਤਾਂ ਡੇਰਾ ਰਾਧਾ ਸੁਆਮੀ ਪਿੰਡ ਖਾਈ ਫੇਮੇ ਕੀ ਦੇ ਨੇੜੇ ਇਕ ਕਾਰ ਦੇ ਅਣਪਛਾਤੇ ਚਾਲਕ ਨੇ ਉਸਦੇ ਪਿਤਾ ਦੇ ਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਜੀਤਾ ਸਿੰਘ ਸੜਕ ’ਤੇ ਡਿੱਗ ਪਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌੜਾ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
