ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

Monday, Sep 07, 2026 - 11:37 AM (IST)

ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਬਠਿੰਡਾ (ਸੁਖਵਿੰਦਰ) : ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਮੌੜ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਅਣਪਛਾਤੇ ਅਪਾਹਜ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ, ਸੰਦੀਪ ਗਿੱਲ, ਸਹਾਰਾ ਐਂਬੂਲੈਂਸ ਨਾਲ ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਜੀ. ਆਰ. ਪੀ. ਪੁਲਸ ਸਟੇਸ਼ਨ ਦੀ ਪੁਲਸ ਮੌਕੇ ’ਤੇ ਮੌਜੂਦ ਸੀ।

ਪੁਲਸ ਨੂੰ ਘਟਨਾ ਦੀ ਜਾਂਚ ਕਰਨ ’ਤੇ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਮ੍ਰਿਤਕ ਦੀ ਪਛਾਣ ਹੋ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਬਠਿੰਡਾ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਲਾਸ਼ ਨੂੰ ਸੁਰੱਖਿਅਤ ਰੱਖ ਲਿਆ ਗਿਆ ਹੈ ਅਤੇ ਇਸ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
 


author

Babita

Content Editor

Related News