30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ ''ਚ ਮੌਤ

Friday, Sep 11, 2026 - 04:21 PM (IST)

30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ ''ਚ ਮੌਤ

ਅਬੋਹਰ (ਸੁਨੀਲ) : ਨੇੜਲੇ ਪਿੰਡ ਰਾਜਪੁਰਾ ਵਾਸੀ ਇੱਕ ਵਿਅਕਤੀ ਦੀ ਅੱਜ ਸਵੇਰੇ ਪਿੰਡ ਦੇ ਵਾਟਰ ਵਰਕਸ ’ਤੇ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਥਾਣਾ ਬਹਾਵਵਾਲਾ ਪੁਲਸ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਵੀ ਕੁੱਝ ਸਮਾਂ ਪਹਿਲਾਂ ਉਸਨੂੰ ਛੱਡ ਕੇ ਚਲੀ ਗਈ ਸੀ। ਜਾਣਕਾਰੀ ਅਨੁਸਾਰ ਲਗਭਗ 30 ਸਾਲਾ ਜ਼ੋਰਾ ਸਿੰਘ ਪੁੱਤਰ ਗਿਆਨ ਸਿੰਘ ਅੱਜ ਸਵੇਰੇ ਘਰੋਂ ਚਲਾ ਗਿਆ ਸੀ ਅਤੇ ਅੱਜ ਕੁੱਝ ਸਮੇਂ ਬਾਅਦ ਹੀ ਪਿੰਡ ਦੇ ਵਾਟਰ ਵਰਕਸ 'ਚ ਉਸਦੀ ਲਾਸ਼ ਪਈ ਮਿਲੀ।

ਪਿੰਡ ਦੀ ਪੰਚਾਇਤ ਵੱਲੋਂ ਥਾਣਾ ਬਹਾਵਵਾਲਾ ਨੂੰ ਦਿੱਤੀ ਗਈ ਜਾਣਕਾਰੀ ਤੋਂ ਬਾਅਦ, ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਕਰਦੇ ਹੋਏ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਪੁਲਸ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕਰ ਰਹੀ ਹੈ। ਥਾਣਾ ਇੰਚਾਰਜ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਕਿ ਜ਼ੋਰਾ ਸਿੰਘ ਦੀ ਲਾਸ਼ ਪਿੰਡ ਦੇ ਵਾਟਰ ਵਰਕਸ ਵਿੱਚ ਪਈ ਹੈ।

ਜਿਸ ਤੇ ਪੁਲਸ ਟੀਮ ਮੌਕੇ ਤੇ ਪਹੁੰਚੀ ਅਤੇ ਜਾਂਚ ਪੜਤਾਲ ਕਰਨ ਤੇ ਪਤਾ ਚਲਿਆ ਕਿ ਉਹ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸਦੀ ਪਤਨੀ ਕੁੱਝ ਸਮਾਂ ਪਹਿਲਾਂ ਉਸਨੂੰ ਛੱਡ ਕੇ ਚਲੀ ਗਈ ਸੀ। ਲੋਕਾਂ ਨੇ ਦੱਸਿਆ ਕਿ ਉਹ ਸਵੇਰੇ ਵਾਟਰ ਵਰਕਸ ਦੀ ਟੈਂਕੀ ’ਤੇ ਬੈਠਾ ਸੀ। ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਣ ਦੀ ਸੰਭਾਵਨਾ ਹੈ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ, ਪੁਲਸ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਢੁੱਕਵੀਂ ਕਾਰਵਾਈ ਕਰ ਰਹੀ ਹੈ।
 


author

Babita

Content Editor

Related News