ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Saturday, Sep 12, 2026 - 01:33 PM (IST)
ਮਾਛੀਵਾੜਾ ਸਾਹਿਬ (ਟੱਕਰ) : ਬੀਤੀ ਰਾਤ ਸਮਰਾਲਾ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (25) ਵਾਸੀ ਚਹਿਲਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਮਾਛੀਵਾੜਾ ਨੇੜ੍ਹੇ ਕੁਹਾੜਾ ਰੋਡ ’ਤੇ ਇੱਕ ਧਾਗਾ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਕੱਲ੍ਹ ਰਾਤ ਉਹ ਓਵਰ ਟਾਈਮ ਲਗਾ ਕੇ ਵਾਪਸ ਘਰ ਨੂੰ ਜਾ ਰਿਹਾ ਸੀ। ਕਰੀਬ 12 ਵਜੇ ਪਿੰਡ ਊਰਨਾ ਦੇ ਮੋੜ ਤੋਂ ਅੱਗੇ ਇੱਕ ਕਾਰ ਸਵਾਰ ਨੇ ਉਸ ਨੂੰ ਫੇਟ ਮਾਰੀ, ਜਿਸ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।
ਉਸਦੇ ਸਿਰ ਵਿਚ ਗਹਿਰੀ ਸੱਟ ਲੱਗੀ ਅਤੇ ਜਦੋਂ ਇਲਾਜ ਲਈ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਨੇ ਕਿਹਾ ਕਿ ਲਾਸ਼ ਨੂੰ ਕਬਜੇ ਵਿਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਵਲੋਂ ਕਾਰ ਚਾਲਕ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਸੜਕ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੇ ਅਧਾਰ ’ਤੇ ਫ਼ਰਾਰ ਹੋਈ ਕਾਰ ਦੀ ਪਹਿਚਾਣ ਕੀਤੀ ਜਾ ਰਹੀ ਹੈ। ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਜੋ ਅਜੇ ਕੁਆਰਾ ਸੀ। ਉਸਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
