ਗੰਭੀਰ ਹਾਲਤ ’ਚ ਹਸਪਤਾਲ ਪਹੁੰਚਾਏ ਅਣਪਛਾਤੇ ਨੌਜਵਾਨ ਦੀ ਮੌਤ

Thursday, Nov 12, 2026 - 11:06 AM (IST)

ਗੰਭੀਰ ਹਾਲਤ ’ਚ ਹਸਪਤਾਲ ਪਹੁੰਚਾਏ ਅਣਪਛਾਤੇ ਨੌਜਵਾਨ ਦੀ ਮੌਤ

ਬਠਿੰਡਾ (ਪਰਮਿੰਦਰ) : ਸਥਾਨਕ ਸੰਤਪੁਰਾ ਰੋਡ ’ਤੇ ਟਰਾਲੀ ਯੂਨੀਅਨ ਨੇੜੇ ਗੰਭੀਰ ਹਾਲਤ ’ਚ ਪਏ ਇਕ ਅਣਪਛਾਤੇ ਨੌਜਵਾਨ ਨੂੰ ਸਹਾਰਾ ਜਨਸੇਵਾ ਦੇ ਮੈਂਬਰਾਂ ਵੱਲੋਂ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਟਰਾਲੀ ਯੂਨੀਅਨ ਦੇ ਨੇੜੇ ਇਕ ਨੌਜਵਾਨ ਗੰਭੀਰ ਹਾਲਤ ’ਚ ਪਿਆ ਹੋਇਆ ਹੈ। ਸੂਚਨਾ ਮਿਲਣ ’ਤੇ ਸੰਸਥਾ ਦੇ ਮੈਂਬਰਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਉੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ ਪਰ ਕੁੱਝ ਸਮੇਂ ਬਾਅਦ ਨੌਜਵਾਨ ਨੇ ਦਮ ਤੋੜ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਲਿਵਰ ਖਰਾਬ ਸੀ, ਜਿਸ ਨੂੰ ਉਸ ਦੀ ਮੌਤ ਦਾ ਕਾਰਨ ਦੱਸਿਆ ਜਾ ਰਿਹਾ ਹੈ। ਮ੍ਰਿਤਕ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਸ ਵੱਲੋਂ ਮ੍ਰਿਤਕ ਦੀ ਸ਼ਨਾਖਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
 


author

Babita

Content Editor

Related News