ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ

Sunday, Jul 19, 2026 - 11:24 AM (IST)

ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਸ਼ਹਿਰ ਦੇ ਇਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਅਤੇ ਪਿੰਡ ਖਿਆਲਾਂ ਕਲਾਂ ਦੇ ਨੌਜਵਾਨ ਦੀ ਨਸ਼ਾ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਦੋਵਾਂ ਮਾਮਲਿਆਂ ਵਿਚ ਪੁਲਸ ਨੇ ਪੜਤਾਲ ਆਰੰਭ ਦਿੱਤੀ ਹੈ। ਪਿੰਡ ਖਿਆਲਾ ਕਲਾਂ ਦੇ ਨੌਜਵਾਨ ਮਲਕੀਤ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਠੂਠਿਆਂਵਾਲੀ ਪੁਲਸ ਨੇ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਹਿਰ ਦੇ ਵਾਰਡ ਨੰਬਰ-23 ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਘਰ ਵਿਖੇ ਸੁੱਤੇ ਪਏ ਹੀ ਮੌਤ ਹੋ ਗਈ। ਥਾਣਾ ਸਿਟੀ-1 ਮਾਨਸਾ ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦੀ ਮੌਤ ਬੀਮਾਰੀ ਜਾਂ ਦਿਲ ਦੇ ਦੌਰੇ ਨਾਲ ਹੋਣ ਦਾ ਸ਼ੱਕ ਹੈ।

ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਇਹ ਸ਼ੰਕਾ ਜਿਤਾਈ ਹੈ। ਉਨ੍ਹਾਂ ਨੇ ਹਰਪ੍ਰੀਤ ਸਿੰਘ ਦੀ ਮੌਤ ਨਸ਼ੇ ਨਾਲ ਹੋਣ ਦੀ ਗੱਲ ਝੂਠਲਾਇਆ ਹੈ। ਉਧਰ ਬੀਤੀ ਦੇਰ ਰਾਤ ਪਿੰਡ ਖਿਆਲਾ ਕਲਾਂ ਦੇ ਨੌਜਵਾਨ ਮਲਕੀਤ ਸਿੰਘ ਨੇ ਆਪਣੇ ਦੋਸਤਾਂ ਨਾਲ ਬੈਠ ਕੇ ਨਸ਼ਾ-ਪੱਤਾ ਕੀਤਾ, ਜਿਸ ਤੋਂ ਬਾਅਦ ਮਲਕੀਤ ਸਿੰਘ ਦੀ ਹਾਲਤ ਵਿਗੜ ਗਈ। ਉਸ ਨੂੰ ਨੌਜਵਾਨ ਘਰ ਛੱਡ ਗਏ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਮਲਕੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾ ਹੋਣ ਦੀ ਸ਼ੰਕਾ ਪ੍ਰਗਟਾਈ ਹੈ। ਠੂਠਿਆਂਵਾਲੀ ਪੁਲਸ ਚੌਂਕੀ ਨੇ ਪ੍ਰਦੀਪ ਸਿੰਘ, ਟਿੱਡਾ, ਗਲੈਟਰੀ ਅਤੇ ਇਕ ਹੋਰ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਚੌਕੀ ਦੇ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਸੂਰਵਾਰਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।


author

Babita

Content Editor

Related News