ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਿਆ ਪੁੱਤ, ਮਿਲਿਆ ਆਪਣਾ ਡੈੱਥ ਸਰਟੀਫ਼ਿਕੇਟ

Friday, Jun 12, 2026 - 06:05 PM (IST)

ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਿਆ ਪੁੱਤ, ਮਿਲਿਆ ਆਪਣਾ ਡੈੱਥ ਸਰਟੀਫ਼ਿਕੇਟ

ਫ਼ਤਹਿਗੜ੍ਹ ਸਾਹਿਬ (ਬਿਪਨ): ਸਰਕਾਰੀ ਰਿਕਾਰਡ ਵਿਚ ਲਾਪਰਵਾਹੀ ਦਾ ਇਕ ਅਜਿਹਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਪ੍ਰਸ਼ਾਸਨ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ। ਆਪਣੇ ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਇਕ ਨੌਜਵਾਨ ਨੂੰ ਵਿਭਾਗ ਵੱਲੋਂ ਉਸ ਦੇ ਪਿਤਾ ਦੀ ਜਗ੍ਹਾ ਉਸ ਦੇ ਆਪਣੇ ਹੀ ਨਾਂ ਦਾ ਡੈੱਥ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ। 

ਮਾਮਲਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਅੰਬੇ ਮਾਂਝਰਾ ਦਾ ਹੈ, ਜਿੱਥੇ ਪਿਛਲੇ ਮਹੀਨੇ ਕੇਸਰ ਸਿੰਘ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪੁੱਤਰ ਹਰਵਿੰਦਰ ਸਿੰਘ ਨੇ ਪਿਤਾ ਦੀ ਮੌਤ ਦੇ ਸਰਟੀਫਿਕੇਟ ਲਈ ਅਪਲਾਈ ਕੀਤਾ ਸੀ, ਪਰ ਰਿਕਾਰਡ ਤਿਆਰ ਕਰਦੇ ਸਮੇਂ ਕਥਿਤ ਤੌਰ 'ਤੇ ਇੰਨੀ ਵੱਡੀ ਗਲਤੀ ਹੋਈ ਕਿ ਸਰਕਾਰੀ ਦਸਤਾਵੇਜ਼ਾਂ ਵਿਚ ਹਰਵਿੰਦਰ ਸਿੰਘ ਨੂੰ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਹੁਣ ਪੀੜਤ ਪਰਿਵਾਰ ਨੇ ਮਾਮਲੇ ਦੀ ਜਾਂਚ ਅਤੇ ਜ਼ਿੰਮੇਵਾਰ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਡਿਸਪੈਂਸਰੀ ਵਿਚ ਤਾਇਨਾਤ ਏ.ਐੱਨ.ਐੱਮ. ਹਰਜੋਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਇਸ ਮੌਤ ਦੇ ਸਰਟੀਫਿਕੇਟ ਵਿਚ ਕਲੈਰੀਕਲ ਮਿਸਟੇਕ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਸ ਨੂੰ ਜਲਦੀ ਹੀ ਠੀਕ ਕਰ ਦਿੱਤਾ ਜਾਵੇਗਾ। 


author

Anmol Tagra

Content Editor

Related News