ਸ਼੍ਰੀਨਗਰ ਵਿਖੇ ਡਿਊਟੀ ਦੌਰਾਨ ਪੰਜਾਬ ਦੇ CRPF ਜਵਾਨ ਦਾ ਦੇਹਾਂਤ, ਪਿੰਡ ’ਚ ਸੋਗ ਦੀ ਲਹਿਰ

Friday, Jun 30, 2023 - 08:12 PM (IST)

ਸ਼੍ਰੀਨਗਰ ਵਿਖੇ ਡਿਊਟੀ ਦੌਰਾਨ ਪੰਜਾਬ ਦੇ CRPF ਜਵਾਨ ਦਾ ਦੇਹਾਂਤ, ਪਿੰਡ ’ਚ ਸੋਗ ਦੀ ਲਹਿਰ

ਬਠਿੰਡਾ (ਵਿਜੇ ਵਰਮਾ) : ਸ਼੍ਰੀਨਗਰ ਵਿਖੇ ਡਿਊਟੀ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟ ਸ਼ਮੀਰ ਦੇ ਸੀ. ਆਰ. ਪੀ. ਐੱਫ. ਜਵਾਨ ਭੁਪਿੰਦਰ ਸਿੰਘ ਭਿੰਦਾ ਦਾ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਸ ਕਰਕੇ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਕੋਟ ਸ਼ਮੀਰ ਦੇ ਨਾਲ ਜ਼ਿਲ੍ਹਾ ਬਠਿੰਡਾ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ

ਪਿੰਡ ਕੋਟ ਸ਼ਮੀਰ ਦੇ ਸਮਾਜ ਸੇਵੀ ਪਰਮਜੀਤ ਸਿੰਘ ਕੋਟਸ਼ਮੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੁਪਿੰਦਰ ਸਿੰਘ ਭਿੰਦਾ ਸ਼੍ਰੀਨਗਰ ਵਿਖੇ ਡਿਊਟੀ ’ਤੇ ਤਾਇਨਾਤ ਸਨ, ਜਿਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਅਤੇ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਨੌਜਵਾਨ ਨੇ ਖ਼ੁਦ ਨੂੰ ਦੱਸਿਆ ਹਰਿਆਣਾ ਦਾ ਬਦਮਾਸ਼

ਉਨ੍ਹਾਂ ਦੱਸਿਆ ਕਿ ਮ੍ਰਿਤਕ ਭੁਪਿੰਦਰ ਸਿੰਘ ਭਿੰਦਾ ਦੀ ਦੋ ਸਾਲ ਬਾਅਦ ਰਿਟਾਇਰਮੈਂਟ ਹੋਣੀ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ ਅਤੇ ਪਤਨੀ ਛੱਡ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭੁਪਿੰਦਰ ਸਿੰਘ ਭਿੰਦਾ ਦਾ ਤਕਰੀਬਨ 12 ਸਾਲ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਸੀ. ਆਰ. ਪੀ. ਐੱਫ. ਜਵਾਨ ਭੁਪਿੰਦਰ ਸਿੰਘ ਭਿੰਦਾ ਦੀ ਮ੍ਰਿਤਕ ਦੇਹ ਦੇਰ ਸ਼ਾਮ ਤੱਕ ਪਿੰਡ ਪਹੁੰਚਣ ਦੀ ਸੰਭਾਵਨਾ ਹੈ ਅਤੇ 1 ਜੁਲਾਈ ਨੂੰ ਅੰਤਿਮ ਸੰਸਕਾਰ ਕੀਤਾ ਜਾ ਸਕਦਾ ਹੈ। ਥਾਣਾ ਸਦਰ ਦੇ ਐੱਸ. ਐੱਚ. ਓ. ਵਨੀਤ ਅਲਾਮਤ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸੀ.ਆਰ.ਪੀ.ਐੱਫ. ਜਵਾਨ ਦੇ ਸਸਕਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਦੀ ਪੂਰੀ ਡਿਊਟੀ ਨਿਭਾਈ ਜਾਵੇਗੀ।


author

Manoj

Content Editor

Related News