ਦਰੱਖਤ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Thursday, Jan 11, 2018 - 02:52 PM (IST)

ਬੁਢਲਾਡਾ (ਬਾਂਸਲ/ਮਨਚੰਦਾ) : ਸਥਾਨਕ ਸ਼ਹਿਰ ਦੀ ਸੁਨਾਮ ਰੋਡ 'ਤੇ ਸਥਿਤ ਪਿੰਡ ਭਾਦੜਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਦੀ ਦਰੱਖਤ ਨਾਲ ਟੱਕਰ ਹੋਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।|ਜਾਣਕਾਰੀ ਅਨੁਸਾਰ ਧਰਮਿੰਦਰ ਸਿੰਘ(24) ਪੁੱਤਰ ਭਰਪੂਰ ਸਿੰਘ ਪਿੰਡ ਕਣਕਵਾਲ ਚਹਿਲਾ ਬੀਤੀ ਰਾਤ ਆਪਣੇ ਇੱਕ ਦੋਸਤ ਨੂੰ ਪਿੰਡ ਭਾਦੜਾ ਛੱਡ ਕੇ ਵਾਪਸ ਜਾ ਰਿਹਾ ਸੀ ਕਿ ਥੋੜੀ ਦੂਰ ਜਾਣ ਤੇ ਹੀ ਦਰੱਖਤ ਨਾਲ ਜਾ ਟਕਰਾਇਆ। ਜਿਸ ਕਾਰਨ ਧਰਮਿੰਦਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਅੱਜ ਸਵੇਰੇ ਰਾਹਗੀਰਾਂ ਨੇ ਉਸਦੀ ਲਾਸ਼ ਦੇਖੀ ਤਾਂ ਸਥਾਨਕ ਪੁਲਸ ਨੂੰ ਸੂਚਿਤ ਕੀਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।